Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Monday, 15 January, 2024, 08:15 PM

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਪਵਿੱਤਰ ਦਿਹਾੜੇ ਸੰਗਤਾਂ ਨੇ ਮੱਥਾ ਟੇਕਿਆ
ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ਨੇ ਸੁਣਾਇਆ ਗੁਰੂ ਇਤਿਹਾਸ
ਪਟਿਆਲਾ 15 ਜਨਵਰੀ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਆਸਾ ਕੀ ਵਾਰ ਦੇ ਪਾਠ ਕੀਤੇ ਗਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਇਆ। ਇਸ ਮੌਕੇ ਹੈਡ ਗ੍ਰੰਥੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਅੱਜ ਸਾਹਿਬ ਏ ਕਮਾਲ ਸ੍ਰੀ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਤੀ ਗਈ, ਜਿਨ੍ਹਾਂ ਦੇ ਭੋਗ 17 ਜਨਵਰੀ ਨੂੰ ਸਵੇਰੇ ਦੀਵਾਨ ਹਾਲ ਵਿਖੇ 10.00 ਵਜੇ ਪਾਏ ਜਾਣਗੇ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ ਕਰਵਾਇਆ ਜਾਵੇਗਾ ਅਤੇ ਹਜੂਰੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।
ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਪ੍ਰੋ. ਬਡੂੰਗਰ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜ੍ਹਦਿਆਂ ਸਿੱਖ ਇਤਿਹਾਸ ਅੰਦਰ ਖਿਦਰਾਣੇ ਦੀ ਜੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਲਾਸਾਨੀ ਅਤੇ ਅਦੁੱਤੀ ਗਥਾਵਾਂ ਨਾਲ ਇਤਿਹਾਸ ਭਰਿਆ ਪਿਆ ਹੈ। ਜ਼ਬਰ ਅਤੇ ਜ਼ੁਲਮ ਦੇ ਖਿਲਾਫ਼ ਜਿਥੇ ਧਰਮ ਵਿਚ ਦਿ੍ਰੜ ਰਹਿਕੇ ਲੜਨ ਦੀ ਜੀਵਨ ਜਾਂਚ ਮਿਲਦੀ ਹੈ, ਉਥੇ ਗੁਰੂ ਬਖਸ਼ਣਹਾਰ ਹੈ ਅਤੇ ਗੁਰੂ ਪ੍ਰਤੀ ਆਸਥਾ ਤੇ ਸਮਰਪਿਤ ਦੀ ਭਾਵਨਾ ਨਾਲ ਬੇਦਾਵਾ ਪਾੜ੍ਹਕੇ ਭਾਵ ਗੁਰੂ ਘਰ ਤੋਂ ਮੁਆਫੀ ਮਿਲ ਜਾਂਦੀ ਹੈ। ਇਸ ਮੌਕੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ਵਿਚ ਭਾਈ ਅਰਜਨ ਸਿੰਘ, ਭਾਈ ਹਾਕਮ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਸਫਰੀ, ਭਾਈ ਰੂਪ ਸਿੰਘ ਅਲਬੇਲਾ, ਭਾੲਾਂੀ ਕਰਤਾਰ ਸਿੰਘ ਚੀਕ, ਭਾਈ ਸਵਰਨ ਸਿੰਘ ਭੱਟੀ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਗੁਰਪ੍ਰੀਤ ਸਿੰਘ ਸਨੌਰ ਆਦਿ ਨੇ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਪੰਚਮੀ ਦੇ ਦਿਹਾੜੇ ’ਤੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀ ਬਖਸ਼ਿਸ਼ ਹਾਸਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਮਨਦੀਪ ਸਿੰਘ, ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਤੋਂ ਇਲਾਵਾ ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਭਾਈ ਅਵਤਾਰ ਸਿੰਘ ਬੱਲੋਪੁਰ ਆਦਿ ਵੀ ਹਾਜ਼ਰ ਸਨ।



Scroll to Top