Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। 
ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Advertisement
Advertisement
Advertisement
Advertisement
Scroll to Top