Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੇ ਚੁਕੇ ਪੰਜਾਬ ਸਰਕਾਰ ਤੇ ਕਈ ਸਵਾਲ

ਦੁਆਰਾ: Punjab Bani ਪ੍ਰਕਾਸ਼ਿਤ :Wednesday, 17 January, 2024, 03:11 PM

ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੇ ਚੁਕੇ ਪੰਜਾਬ ਸਰਕਾਰ ਤੇ ਕਈ ਸਵਾਲ
ਭਗਵੰਤ ਮਾਨ ਨੁੰ ਘਟੀਆ ਰਾਜਨੀਤੀ ਨਾ ਕਰਨ ਦੀ ਦਿੱਤੀ ਸਲਾਹ
ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਪਰਚੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਨੂੰ ਲੈ ਕੇ ਕਈ ਸਵਾਲ ਚੁੱਕੇ ਗਏ। ਖਹਿਰਾ ਨੇ ਇਸ ਮੌਕੇ ਜਿਥੇ ਆਪਣੇ ਉਪਰ ਦਰਜ ਪਰਚੇ ਦਾ ਇਤਿਹਾਸ ਦੱਸਦਿਆਂ ਇਸਨੂੰ ਫਰਜ਼ੀ ਦੱਸਿਆ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਕੀਤੀ, ਉਥੇ ਮੁੱਖ ਮੰਤਰੀ ਮਾਨ ਨੂੰ ਘਟੀਆ ਰਾਜਨੀਤੀ ਨਾ ਕਰਨ ਦੀ ਸਲਾਹ ਵੀ ਦਿੱਤੀ ਹੈ।
ਜ਼ਮਾਨਤ ‘ਤੇ ਬਾਹਰ ਆਏ ਕਾਂਗਰਸੀ ਵਿਧਾਇਕ ਨੇ ਬੁੱਧਵਾਰ ਇਥੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅੱਜ ਜੋ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ ਉਹ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਦੇ ਰਾਜ ਵਿੱਚ ਨਹੀਂ ਦੇਖੀ ਸੀ। ਉਨ੍ਹਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਪੱਗ ਵੀ ਨਹੀਂ ਬੰਨ੍ਹਣ ਦਿੱਤੀ ਸੀ, ਜਦਕਿ ਪਹਿਲਾਂ ਏਦਾਂ ਦਾ ਨਾ ਕਾਂਗਰਸ ਸਰਕਾਰ ਵੇਲੇ ਅਤੇ ਨਾ ਹੀ ਅਕਾਲੀ ਦਲ ਦੀ ਸਰਕਾਰ ਸਮੇਂ ਅਜਿਹੀ ਰਾਜਨੀਤੀ ਦੇਖੀ ਸੀ। ਦੱਸ ਦੇਈਏ ਕਿ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ, ਫਾਜ਼ਿਲਕਾ ਵਿੱਚ ਕਈ ਸਾਲ ਪੁਰਾਣੇ ਐਨਡੀਪੀਐਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਸੀ, ਪਰ ਫਿਰ ਕਪੂਰਥਲਾ ਪੁਲਿਸ ਨੇ ਗਵਾਹਾਂ ਨੂੰ ਡਰਾਉਣ-ਧਮਕਾਉਣ ਦੇ ਦੋਸ਼ ਅਧੀਨ ਗ੍ਰਿਫਤਾਰ ਕੀਤਾ ਗਿਆ ਸੀ। ਪਰ ਹੁਣ ਉਹ ਇਸ ਵਿੱਚੋਂ ਵੀ ਜ਼ਮਾਨਤ ‘ਤੇ ਬਾਹਰ ਆਏ ਹੋਏ ਹਨ।



Scroll to Top