Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ

ਦੁਆਰਾ: Punjab Bani ਪ੍ਰਕਾਸ਼ਿਤ :Wednesday, 17 January, 2024, 07:21 PM

ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ, ਸਜਾਏ ਗਏ ਧਾਰਮਕ ਦੀਵਾਨ
ਗੁਰੂ ਸਾਹਿਬ ਨੇ ਖਾਲਸਾ ਪੰਥ ਸਿਰਜਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਵਿਲੱਖਣ ਕਾਰਜ ਕੀਤੇ : ਜਥੇਦਾਰ ਕਰਤਾਰਪੁਰ
ਪਟਿਆਲਾ 17 ਜਨਵਰੀ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਥੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਕੀਰਤਨੀ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸ਼ੋ੍ਰਮਣੀ ਅਕਾਲੀ ਦੇ ਆਗੂ ਅਤੇ ਵਰਕਰ ਸਾਹਿਬ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਦਸਮੇਸ਼ ਪਿਤਾ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ।
ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਦਸਮੇਸ਼ ਪਿਤਾ ਦਾ ਸਮੁੱਚਾ ਜੀਵਨ ਸੰਘਰਸ਼ਮਈ ਰਹੀ, ਜਿਨ੍ਹਾਂ ਨੇ ਜ਼ਬਰ ਜ਼ੁਲਮ ਦੇ ਖਿਲਾਫ਼ ਇਤਿਹਾਸਮਈ ਜੰਗਾਂ ਲੜੀਆਂ ਅਤੇ ਧਰਮ ਦੀ ਰੱਖਿਆ ਖਾਤਰ ਆਪਣੇ ਚਾਰੇ ਪੁੱਤਰਾਂ ਨੂੰ ਕੌਮ ਤੋਂ ਨਿਛਾਵਰ ਕਰ ਦਿੱਤੀ, ਜਿਨ੍ਹਾਂ ਦੀ ਸ਼ਹਾਦਤ ਦੀ ਸਿੱਖ ਇਤਿਹਾਸ ਅੰਦਰ ਅਦੁੱਤੀ ਗਾਥਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਮਨੁੱਖਤਾ ਦਾ ਜਿਥੇ ਮਾਰਗ ਦਰਸ਼ਨ ਕਰਦਾ, ਉਥੇ ਹੀ ਸਾਰਿਆਂ ਨੂੰ ਖਾਲਸਾ ਪੰਥ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਰਸਤਾ ਵੀ ਦਿਖਾਉਂਦਾ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਪਾਵਨ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਅਤੇ ਤਖਤ ਸ੍ਰੀ ਤਲਵੰਡੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਵਿਲੱਖਣ ਮਹਾਨ ਕਾਰਜ ਕੀਤੇ, ਜੋ ਸਾਨੂੰ ਆਪਣੇ ਇਤਿਹਾਸ ਅਤੇ ਧਰਮ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਅੰਤ ਵਿਚ ਉਨ੍ਹਾਂ ਪੁੱਜੀਆਂ ਸੰਗਤਾਂ ਅਤੇ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ ਜਰਨੈਲ ਸਿੰਘ ਮਕਰੌੜ ਸਾਹਿਬ, ਮੈਨੇ. ਇੰਦਰਜੀਤ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਕੌਂਸਲਰ ਜਸਵਿੰਦਰਪਾਲ ਸਿੰਘ ਚੱਢਾ, ਸ. ਸੁਖਵਿੰਦਰਪਾਲ ਸਿੰਘ ਮਿੰਟਾ, ਜਸਪ੍ਰੀਤ ਸਿੰਘ ਭਾਟੀਆ, ਸੁਖਬੀਰ ਸਿੰਘ ਅਬਲੋਵਾਲ, ਡਾ. ਮਨਪ੍ਰੀਤ ਸਿੰਘ ਚੱਢਾ, ਸ. ਨਰਿੰਦਰ ਸਿੰਘ ਝਿੱਲ, ਹਰਮੀਤ ਬਡੂੰਗਰ, ਸਾਬਕਾ ਹੈਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਭਾਈ ਹਜੂਰ ਸਿੰਘ ਆਦਿ ਸਮੂਹ ਸਟਾਫ ਮੈਂਬਰਾਂ, ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਆਦਿ ਨੇ ਸ਼ਿਰਕਤ ਕੀਤੀ।



Scroll to Top