Breaking News ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਜੰਮੂ ਕਸ਼ਮੀਰ ਦੀ ਹਾਈਕੋਰਟ ਸਿੱਖਾਂ ਦੀ ਪਛਾਣ ਵਾਲੇ ਫੈਸਲੇ ਤੇ ਮੁੜ ਰਿਵਿਊ ਕਰੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Thursday, 18 January, 2024, 06:05 PM

ਜੰਮੂ ਕਸ਼ਮੀਰ ਦੀ ਹਾਈਕੋਰਟ ਸਿੱਖਾਂ ਦੀ ਪਛਾਣ ਵਾਲੇ ਫੈਸਲੇ ਤੇ ਮੁੜ ਰਿਵਿਊ ਕਰੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ:- 18 ਜਨਵਰੀ ( ) ਸਿੱਖਾਂ ਦੀ ਪਛਾਣ ਬਾਰੇ ਜੰਮੂ ਕਸ਼ਮੀਰ ਦੀ ਹਾਈ ਕੋਰਟ ਨੂੰ ਆਪਣੇ ਇਸ ਫੈਸਲੇ ਸਬੰਧੀ ਮੁੜ ਰਿਵਿਊ ਕਰਨਾ ਚਾਹੀਦਾ ਹੈ। ਇਹ ਸਿੱਖ ਪਛਾਣ ਅਤੇ ੳਿੁਨ੍ਹਾਂ ਦੀ ਗੌਰਵਤਾ ਤੇ ਸਿੱਧਾ ਹਮਲਾ ਹੈ ਅਦਾਲਤਾਂ ਹੀ ਜੇਕਰ ਅਜਿਹੇ ਫੈਸਲੇ ਦੇਣ ਲਗੀਆਂ ਤਾਂ ਦੇਸ਼ ਅੰਦਰ ਅਫਰਾ ਤਫਰੀ ਤੇ ਬੇਚੈਨੀ ਦਾ ਮਹੌਲ ਬਣੇਗਾ। ਇਹ ਵਿਚਾਰ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਨੇ ਪ੍ਰਗਟਾਏ ਹਨ।

ਉਨ੍ਹਾਂ ਕਿਹਾ ਕਿ ਇਹ ਲਕਬ ਸਿੱਖਾਂ ਨੂੰ ਗੁਰੁ ਕਾਲ ਤੋਂ ਪ੍ਰਾਪਤ ਹਨ ਇਨ੍ਹਾਂ ਦੀ ਬਹਾਲੀ ਵਾਸਤੇ ਕੌਮ ਦੇ ਆਗੂਆਂ ਅਤੇ ਜੁਝਾਰੂਆਂ ਨੇ ਲੱਖਾਂ ਕੁਰਬਾਨੀਆਂ ਵੀ ਦਿੱਤੀਆਂ ਹਨ। ਇਸ ਅਦਾਲਤੀ ਫੈਸਲੇ ਤੇ ਸਿੱਖਾਂ ਨੂੰ ਸਖਤ ਇਤਰਾਜ਼ ਹੈ ਉਹਨਾਂ ਕਿਹਾ ਕਿ ਕਸ਼ਮੀਰ ਦੇ ਸਿੱਖਾਂ ਮਗਰ ਸਮੁੱਚਾ ਪੰਥ ਖੜਾ ਹੈ ਉਹ ਤਗੜੇ ਹੋ ਕੇ ਕਾਨੂੰਨੀ ਲੜਾਈ ਲੜਨ ਉਹਨਾਂ ਜੰਮੂ ਕਸ਼ਮੀਰ ਦੇ ਅਦਾਲਤ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਫੈਸਲੇ ਤੇ ਮੁੜ ਵਿਚਾਰ ਕਰੇ ਅਤੇ ਸਿੱਖ, ਸਿੱਖਣੀ, ਸਿੰਘ, ਸਿੰਘਣੀ ਨੂੰ ਆਪਣੇ ਨਾਂ ਨਾਲ ਕੌਰ ਤੇ ਸਿੰਘ ਸ਼ਬਦ ਦੀ ਵਰਤੋਂ ਕਰਨ ਤੋਂ ਨਾ ਰੋਕਿਆ ਜਾਵੇ।