Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਚੋਣ ਪ੍ਰਚਾਰ ਦੌਰਾਨ ਕੀਤੀਆਂ 792 ਜਨਸਭਾਵਾਂ : ਐਨ.ਕੇ. ਸ਼ਰਮਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 30 May, 2024, 03:43 PM

ਚੋਣ ਪ੍ਰਚਾਰ ਦੌਰਾਨ ਕੀਤੀਆਂ 792 ਜਨਸਭਾਵਾਂ : ਐਨ.ਕੇ. ਸ਼ਰਮਾ
ਅਕਾਲੀ ਦਲ ਉਮੀਦਵਾਰ ਨੇ ਚੋਣ ਪ੍ਰਚਾਰ ਖਤਮ ਹੋਣ ’ਤੇ ਜਾਰੀ ਕੀਤੀ ਰਿਪੋਰਟ
62 ਸਮਾਜਿਕ ਸੰਗਠਨਾਂ ਨੇ ਕੀਤਾ ਸਮਰਥਨ ਦਾ ਐਲਾਨ
ਹੋਰ ਪਾਰਟੀਆਂ ਦੇ ਕਰੀਬ ਨੌ ਸੌ ਵਰਕਰਾਂ ਨੇ ਅਕਾਲੀ ਦਲ ਦਾ ਫੜ੍ਹਿਆ ਪੱਲਾ
ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਲੋਕ ਸਭਾ ਹਲਕੇ ਦੇ 650 ਪਿੰਡਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕੀਤਾ, ਉੱਥੇ ਹੀ ਸ਼ਹਿਰੀ ਖੇਤਰਾਂ ਵਿੱਚ ਉਨ੍ਹਾਂ ਦੀਆਂ ਕੁੱਲ 142 ਜਨਸਭਾਵਾਂ ਹੋਈਆਂ ਹਨ। ਇਸ ਪ੍ਰਚਾਰ ਮੁਹਿੰਮ ਦੌਰਾਨ ਸਮਾਜ ਦੇ ਹਰ ਵਰਗ ਤੋਂ ਉਨ੍ਹਾਂ ਨੂੰ ਸਨਮਾਨ ਮਿਲਿਆ ਹੈ।
ਚੋਣ ਪ੍ਰਚਾਰ ਦੀ ਸਮਾਪਤੀ ਤੋਂ ਪਹਿਲਾਂ ਐਨ.ਕੇ.ਸ਼ਰਮਾ ਨੇ ਅੱਜ ਸਵੇਰੇ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਮੋਟਰਸਾਈਕਲ ’ਤੇ ਘੁੰਮ ਕੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਵਿਕਾਸ ਦੇ ਮੁੱਦੇ ’ਤੇ ਚੋਣ ਲੜਨ ਲਈ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਸੀ। ਇਸ ਪ੍ਰਚਾਰ ਮੁਹਿੰਮ ਦੌਰਾਨ ਕੁੱਲ 62 ਸਮਾਜਿਕ ਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ। ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕਰੀਬ 900 ਪ੍ਰਮੁੱਖ ਵਰਕਰਾਂ ਅਤੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮਰਥਕਾਂ ਦੀ ਗਿਣਤੀ ਵੱਖਰੀ ਰਹੀ।
ਪ੍ਰਚਾਰ ਦੌਰਾਨ ਉਨ੍ਹਾਂ ਨੇ ਕੁੱਲ 792 ਜਨ ਸਭਾਵਾਂ ਨੂੰ ਸੰਬੋਧਨ ਕੀਤਾ, ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਟਿਆਲਾ ਵਿੱਚ ਰੈਲੀ ਹੋਈ ਤਾਂ ਪੰਜਾਬ ਬਚਾਓ ਯਾਤਰਾ ਵੀ ਇੱਥੇ ਕਈ ਹਲਕਿਆਂ ਤੋਂ ਨਿਕਲੀ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਹੀ ਪਟਿਆਲਾ ਲੋਕ ਸਭਾ ਵਿੱਚ ਕੁੱਲ 110 ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੇ ਭਰਾਵਾਂ ਨੇ ਵੀ ਵੱਖ-ਵੱਖ ਥਾਵਾਂ ‘ਤੇ ਜਾ ਕੇ ਪ੍ਰਚਾਰ ਕੀਤਾ।
ਸ਼ਰਮਾ ਨੇ ਕਿਹਾ ਕਿ ਪ੍ਰਚਾਰ ਦੌਰਾਨ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਉਨ੍ਹਾਂ ਨੇ ਆਪਣੇ ਵਿਰੋਧੀਆਂ ਪ੍ਰਨੀਤ ਕੌਰ, ਧਰਮਵੀਰ ਗਾਂਧੀ ਅਤੇ ਬਲਬੀਰ ਸਿੰਘ ਨੂੰ ਪੰਜ-ਪੰਜ ਸਵਾਲ ਪੁੱਛੇ ਸਨ, ਜਿਨ੍ਹਾਂ ਦਾ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਸ਼ਰਮਾ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਉਨ੍ਹਾਂ ਨੇ ਆਪਣਾ ਚੋਣ ਮਨੋਰਥ ਪੱਤਰ ਵੀ ਜਾਰੀ ਕੀਤਾ ਹੈ, ਜਦਕਿ ਪਟਿਆਲਾ ਤੋਂ ਸੰਸਦ ਰਹੀ ਪ੍ਰਨੀਤ ਕੌਰ, ਧਰਮਵੀਰ ਗਾਂਧੀ ਅਤੇ ਢਾਈ ਸਾਲ ਤੋਂ ਮੰਤਰੀ ਬਲਬੀਰ ਸਿੰਘ ਨੇ ਇਹ ਪੂਰੀ ਚੋਣ ਬਿਨਾਂ ਕਿਸੇ ਮੁੱਦੇ ਦੇ ਲੜੀ ਹੈ। ਪ੍ਰਨੀਤ ਕੌਰ ਅਤੇ ਧਰਮਵੀਰ ਗਾਂਧੀ ਨਾ ਤਾਂ ਆਪਣੇ ਸੰਸਦ ਮੈਂਬਰ ਵਜੋਂ ਕਾਰਜਕਾਲ ਦੀਆਂ ਪ੍ਰਾਪਤੀਆਂ ਦੱਸ ਸਕੇ ਅਤੇ ਨਾ ਹੀ ਇੱਥੋਂ ਦੇ ਲੋਕਾਂ ਨੂੰ ਭਵਿੱਖ ਲਈ ਕੋਈ ਰੋਡ ਮੈਪ ਦੇ ਸਕੇ।