Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:22 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

– ਈ.ਵੀ.ਐਮ. ਦੇ ਢੁੱਕਵੇਂ ਪ੍ਰਬੰਧਨ ਅਤੇ ਪੋਲਿੰਗ ਸਟੇਸ਼ਨ ਪ੍ਰਟੋਕੋਲ ਦੇ ਅਮਲ ਵਾਸਤੇ ਠੋਸ ਕਦਮ ਚੁੱਕਣ ਲਈ ਕਿਹਾ
– ਪੋਲਿੰਗ ਸਟਾਫ਼ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ੍ਹ, 30 ਮਈ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ।

ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ‘ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ।

ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।

Advertisement
Advertisement
Advertisement
Advertisement
Scroll to Top