ਛੋਟਾ ਰਾਜਨ ਨੂੰ ਇੱਕ ਮਾਮਲੇ ਵਿੱਚ ਹੋਈ ਉਮਰ ਕੈਦ ਦੀ ਸਜਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 30 May, 2024, 04:07 PM

ਛੋਟਾ ਰਾਜਨ ਨੂੰ ਇੱਕ ਮਾਮਲੇ ਵਿੱਚ ਹੋਈ ਉਮਰ ਕੈਦ ਦੀ ਸਜਾ
ਦਿਲੀ : ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਗੈਂਗਸਟਰ ਛੋਟਾ ਰਾਜਨ ਨੂੰ 2001 ‘ਚ ਜਯਾ ਸ਼ੈੱਟੀ ਦੇ ਕਤਲ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। ਜੈ ਦਾ ਹੋਟਲ ਦਾ ਕਾਰੋਬਾਰ ਸੀ। ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੇ ਅਧੀਨ ਕੇਸਾਂ ਲਈ ਵਿਸ਼ੇਸ਼ ਜੱਜ ਏ.ਐਮ. ਪਾਟਿਲ ਨੇ ਰਾਜਨ ਨੂੰ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ ਤਹਿਤ ਕਤਲ ਦਾ ਦੋਸ਼ੀ ਠਹਿਰਾਇਆ ਅਤੇ ਬਾਅਦ ਵਿੱਚ ਫੈਸਲਾ ਸੁਣਾਉਂਦੇ ਹੋਏ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ।