Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 6:04 am

+91 90915 01313 , +91 90916 01313

punjabbanni@gmail.com
punjabbani@yahoo.com

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ

-ਪੰਜਾਬ ਦੇ ਲੋਕਾਂ ਦੇ ਨਾਂ ਜਾਰੀ ਕੀਤੀ ਗਈ ਚਿੱਠੀ

ਪਟਿਆਲਾ, 30 ਜੂਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਇੱਕ ਵਿਸ਼ੇਸ਼ ਪੱਤਰ ਜਾਰੀ ਕੀਤਾ। ਆਪਣੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਖ਼ਰਾਬ ਸਿਹਤ ਕਾਰਨ ਲੋਕ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲੈ ਸਕੇ। ਉਨ੍ਹਾਂ ਕਿਹਾ ਕਿ ਇਸ ਪੱਤਰ ਰਾਹੀਂ ਉਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਇੱਕ ਖੁਸ਼ਹਾਲ ਅਤੇ ਵਿਕਸਤ ਪੰਜਾਬ ਦੇ ਸਾਡੇ ਸਾਂਝੇ ਸੁਪਨੇ ਲਈ ਤੁਹਾਨੂੰ ਸਾਰਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਜਨਤਾ ਪਾਰਟੀ ਨੂੰ ਸਮਰਪਿਤ ਹੋ ਕੇ ਪੂਰੀ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰ ਰਹੇ ਹਨ। 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ, ਸਗੋਂ ਇਹ ਚੋਣ ਸਾਡੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਫੈਸਲਾਕੁੰਨ ਪਲ ਹੈ। ਇਹ ਚੋਣ ਇੱਕ ਅਜਿਹਾ ਰਾਹ ਚੁਣਨ ਦੀ ਹੈ ਜੋ ਵਿਕਸਤ ਪੰਜਾਬ ਵੱਲ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਵਿਕਸਤ ਅਤੇ ਖੁਸ਼ਹਾਲ ਪੰਜਾਬ ਹੋਵੇਗਾ ਜਿੱਥੇ ਹਰ ਨਾਗਰਿਕ ਨੂੰ ਤਰੱਕੀ ਅਤੇ ਖੁਸ਼ਹਾਲੀ ਦਾ ਲਾਭ ਮਿਲੇਗਾ। ਲੋਕਾਂ ਦੇ ਲਗਾਤਾਰ ਵੱਧ ਰਹੇ ਸਮਰਥਨ ਨਾਲ ਮੈਨੂੰ ਪੂਰਾ ਭਰੋਸਾ ਹੈ ਕਿ ਪਟਿਆਲਾ ਅਤੇ ਪੂਰੇ ਪੰਜਾਬ ਵਿੱਚ ਭਾਜਪਾ ਦੀ ਜਿੱਤ ਯਕੀਨੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਮੇਰੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜ ਰਹੀ ਹੈ। ਮੈਂ ਵਿਸ਼ੇਸ਼ ਤੌਰ ‘ਤੇ ਪਟਿਆਲਾ ਲੋਕ ਸਭਾ ਦੇ ਨਾਗਰਿਕਾਂ ਨੂੰ ਵੱਡੀ ਗਿਣਤੀ ‘ਚ ਕਮਲ ਦਾ ਬਟਨ ਦਬਾ ਕੇ ਭਾਜਪਾ ਦਾ ਸਮਰਥਨ ਕਰਨ ਦੀ ਅਪੀਲ ਕਰਦਾ ਹਾਂ।

Advertisement
Advertisement
Advertisement
Advertisement
Scroll to Top