ਪੋਲਿੰਗ ਸਟਾਫ ਦੀ ਤੀਜੀ ਅਤੇ ਮਾਈਕਰੋ ਆਬਜ਼ਰਵਰਾਂ ਦੀ ਦੂਜੀ ਰੈਂਡਮਾਈਜੇਸ਼ਨ ਹੋਈ

ਪੋਲਿੰਗ ਸਟਾਫ ਦੀ ਤੀਜੀ ਅਤੇ ਮਾਈਕਰੋ ਆਬਜ਼ਰਵਰਾਂ ਦੀ ਦੂਜੀ ਰੈਂਡਮਾਈਜੇਸ਼ਨ ਹੋਈ
ਸੰਗਰੂਰ, 30 ਮਈ –
ਲੋਕ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਨਾਤ ਕੀਤੇ ਗਏ ਜਨਰਲ ਅਬਜਰਵਰ ਸ੍ਰੀ ਦਿਨੇਸ਼ਨ ਐਚ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕਾ 12 – ਸੰਗਰੂਰ ਅਧੀਨ ਆਉਂਦੇ ਤਿੰਨਾਂ ਜਿਲ੍ਹਿਆਂ ਦੇ 9 ਵਿਧਾਨ ਸਭਾ ਸੈਗਮੈਂਟਾਂ ਵਿੱਚ ਤੈਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਤੀਜੀ ਅਤੇ ਮਾਈਕਰੋ ਆਬਜਰਵਰਾਂ ਦੀ ਦੂਜੀ ਰੈਡਮਾਈਜੇਸ਼ਨ ਹੋਈ।
ਇਸ ਮੌਕੇ ਰਿਟਰਨਿੰਗ ਅਫਸਰ ਜਤਿੰਦਰ ਜੋਰਵਾਲ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਉਹਨਾਂ ਨੇ ਜਨਰਲ ਆਬਜਰਵਰ ਨੂੰ ਦੱਸਿਆ ਕਿ ਚੋਣਾਂ ਦੇ ਸਮੁੱਚੇ ਅਮਲ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਸਬੰਧਿਤ ਚੋਣ ਅਮਲੇ ਨੂੰ ਅਤੇ ਮਾਈਕਰੋ ਆਬਜਰਵਰਾਂ ਨੂੰ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਰਾਜਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਡਾ. ਮਨਜੀਤ ਸਿੰਘ ਚੀਮਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
