Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:14 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ

ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ

ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ ‘ਤੇ ਨਜ਼ਰ ਰੱਖਣ ‘ਚ ਪਾ ਰਹੇ ਨੇ ਆਪਣਾ ਯੋਗਦਾਨ
-ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ ‘ਤੇ ਹੋਵੇਗੀ ਵੈਬਕਾਸਟਿੰਗ, ਕੰਟਰੋਲ ਰੂਮ ‘ਚ ਮੋਨੀਟਰ ਕਰਨਗੇ ਵਿਦਿਆਰਥੀ-ਸ਼ੌਕਤ ਅਹਿਮਦ ਪਰੇ
ਪਟਿਆਲਾ, 31 ਮਈ:
ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲੋਕ ਸਭਾ ਹਲਕੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਰੇ 1786 ਪੋਲਿੰਗ ਸਟੇਸ਼ਨਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਪੈਨੀ ਨਿਗਰਾਨੀ ਰੱਖਣ ਲਈ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ। ਇਸ ਵੈਬ ਕਾਸਟਿੰਗ ਦਾ ਕੰਟਰੋਲ ਰੂਮ ਇੱਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਬਣਾਇਆ ਗਿਆ ਹੈ। ਇਸ ਕੰਟਰੋਲ ਰੂਮ ਦੀ ਨਿਗਰਾਨੀ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦੱਸਵੀਂ ਜਮਾਤ ‘ਚ ਪੜ੍ਹਦੇ 200 ਵਿਦਿਆਰਥੀ ਕਰ ਰਹੇ ਹਨ।
ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੰਟਰੋਲ ਰੂਮ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰੀ ਤਿਉਹਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨਿਰਵਿਘਨ ਸੰਪੰਨ ਕਰਵਾਉਣ ਲਈ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣਾ ਯੋਗਦਾਨ ਪਾਉਣਾ ਅਹਿਮ ਗੱਲ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ‘ਤੇ ਵੈਬ ਕਾਸਟਿੰਗ ਰਾਹੀਂ ਨਜ਼ਰ ਰੱਖੀ ਜਾਵੇਗੀ ਤਾਂ ਕਿ ਕੋਈ ਗ਼ਲਤ ਹਰਕਤ ਨਾ ਹੋਵੇ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਤੇ ਨੋਡਲ ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ.ਆਈ.ਸੀ. ਦੀ ਟੀਮ ਵੱਲੋਂ ਸਿਖਲਾਈ ਦਿੱਤੀ ਗਈ ਹੈ। ਇਹ ਵਿਦਿਆਰਥੀ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣ ਦੇ ਆਖਰੀ ਸਮੇਂ ਤੱਕ ਨਿਗਰਾਨੀ ਕਰਨਗੇ, ਇਨ੍ਹਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਡੀ.ਆਈ.ਓ. ਸੰਜੀਵ ਕੁਮਾਰ ਸ਼ਰਮਾ ਤੇ ਡੀ.ਐਸ.ਐਮ. ਸੁਖਮੰਦਰ ਸਿੰਘ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top