ਆੜਤੀ ਤੋ ਪਰੇਸ਼ਾਨ ਹੋ ਕਿਸਾਨ ਨੇ ਕੀਤੀ ਆਤਮਹੱਤਿਆ

ਦੁਆਰਾ: Punjab Bani ਪ੍ਰਕਾਸ਼ਿਤ :Friday, 31 May, 2024, 04:59 PM

ਆੜਤੀ ਤੋ ਪਰੇਸ਼ਾਨ ਹੋ ਕਿਸਾਨ ਨੇ ਕੀਤੀ ਆਤਮਹੱਤਿਆ
ਗੁਰਦਾਸਪੁਰ, 31 ਮਈ
ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਨੌਜਵਾਨ ਕਿਸਾਨ ਵੱਲੋਂ ਆੜ੍ਹਤੀ ਤੋਂ ਕਥਿਤ ਤੌਰ ’ਤੇ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ ਗਈ। ਕਿਸਾਨ ਵੱਲੋਂ ਆਤਮਹੱਤਿਆ ਤੋਂ ਪਹਿਲਾਂ ਲਾਈਵ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਪਵਨਦੀਪ ਨੇ ਕਿਹਾ ਕਿ ਉਸ ਦੀ ਮੌਤ ਦਾ ਜ਼ਿੰਮੇਵਾਰ ਉਕਤ ਆੜਤੀ ਹੋਵੇਗਾ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਉਹ ਬੇਹੱਦ ਪ੍ਰੇਸ਼ਾਨ ਰਿਹਾ। ਥਾਣਾ ਡੇਰਾ ਬਾਬਾ ਨਾਨਕ ਵੱਲੋਂ ਮ੍ਰਿਤਕ ਦੀ ਪਤਨੀ ਬਲਵਿੰਦਰ ਕੌਰ ਦੇ ਬਿਆਨ ’ਤੇ ਆੜ੍ਹਤੀ ਬੰਟੀ ਭਾਟੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।