ਬਰਜਿੰਦਰ ਹਮਦਰਦ ਨੂੰ ਮਿਲੀ ਵੱਡੀ ਰਾਹਤ, ਕੋਰਟ ਨੇ ਗ੍ਰਿਫਤਾਰੀ ਤੇ ਲਗਾਈ ਰੋਕ

ਦੁਆਰਾ: Punjab Bani ਪ੍ਰਕਾਸ਼ਿਤ :Friday, 31 May, 2024, 06:36 PM

ਬਰਜਿੰਦਰ ਹਮਦਰਦ ਨੂੰ ਮਿਲੀ ਵੱਡੀ ਰਾਹਤ, ਕੋਰਟ ਨੇ ਗ੍ਰਿਫਤਾਰੀ ਤੇ ਲਗਾਈ ਰੋਕ
ਚੰਡੀਗੜ੍ਹ : ਜਲੰਧਰ ਦੇ ਕਸਬਾ ਕਰਤਾਰਪੁਰ ‘ਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ‘ਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਤੇ ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਨੂੰ ਜੰਗ-ਏ-ਆਜ਼ਾਦੀ ਉਸਾਰੀ ਮਾਮਲੇ ‘ਚ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ ਤੇ ਮਾਮਲੇ ਦੀ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।ਹਮਦਰਦ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।