ਹਾਈਕੋਰਟ ਨੇ ਚੰਡੀਗੜ ਤਬਦੀਲ ਕੀਤੀ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ
ਦੁਆਰਾ: Punjab Bani ਪ੍ਰਕਾਸ਼ਿਤ :Friday, 31 May, 2024, 06:43 PM

ਹਾਈਕੋਰਟ ਨੇ ਚੰਡੀਗੜ ਤਬਦੀਲ ਕੀਤੀ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ
ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਕੇਸ ਪੰਜਾਬ ‘ਚੋਂ ਟਰਾਂਸਫਰ ਕਰ ਦਿੱਤਾ ਗਿਆ ਹੈ। ਹੁਣ ਇਹ ਕੇਸ ਚੰਡੀਗੜ੍ਹ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੱਲੇਗਾ। ਹਾਈ ਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕੀਤੀ ਹੈ। ਦਰਅਸਲ ਸਾਬਕਾ ਐਸਐਸਪੀ ਤੇ ਇਸ ਮਾਮਲੇ ਦੇ ਮੁਲਜ਼ਮ ਚਰਨਜੀਤ ਸ਼ਰਮਾ ਨੇ ਇਸ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਫਰੀਦਕੋਟ ‘ਚ ਇਸ ਕੇਸ ਦੀ ਸੁਣਵਾਈ ਦੌਰਾਨ ਜਾਨ ਨੂੰ ਖਤਰਾ ਹੋਣ ਦੀ ਗੱਲ ਕਹੀ ਸੀ ਤੇ ਕੇਸ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰਨ ਦੀ ਅਪੀਲ ਕੀਤੀ ਸੀ।
