Breaking News ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆਸੁਪਰੀਮ ਕੋਰਟ ਨੇ ਲਗਾਈ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਰੋਕਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਪਰਿਵਾਰਾਂ ਸਮੇਤ ਭਾਜਪਾ 'ਚ ਸ਼ਾਮਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 28 May, 2024, 02:20 PM

ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਪਰਿਵਾਰਾਂ ਸਮੇਤ ਭਾਜਪਾ ‘ਚ ਸ਼ਾਮਲ

-ਬੀਬਾ ਜੈਇੰਦਰਾ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਿਰੋਪਾ ਪਾ ਕੇ ਕੀਤਾ ਸਵਾਗਤ

ਪਟਿਆਲਾ 28 ਮਈ 2024

ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਭਾਜਪਾ ਪਰਿਵਾਰ ਦਾ ਹਿੱਸਾ ਬਣੇ ਇਨ੍ਹਾਂ ਨਵੇਂ ਮੈਂਬਰਾਂ ਦਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਛੱਡ ਕੇ ਆਏ ਹਿਮਾਂਸ਼ੂ ਬਿਆਸ ਤੋਂ ਇਲਾਵਾ ਮਨੋਜ ਹਿੰਗੋਨਾ, ਗਿਰਧਾਰੀ ਲਾਲ, ਅਨਿਲ ਸਿੰਗਲਾ, ਹਰੀ ਕ੍ਰਿਸ਼ਨ, ਪ੍ਰੀਤ ਸਿੰਘ, ਨੀਰਜ ਸ਼ਰਮਾ, ਯੁਵਰਾਜ ਸਿੰਘ, ਅੰਕੂ ਸ਼ਰਮਾ, ਨੀਰਜ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਾਥੀ ਸ਼ਾਮਲ ਸਨ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਸਨੌਰ ਇਲਾਕਾ ਇੰਚਾਰਜ ਬਿਕਰਮ ਇੰਦਰਜੀਤ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਭੁੱਨਰਹੇੜੀ ਦੇ ਸਰਪੰਚ ਵਕੀਲ ਮਸ਼ਾਲ, ਸੁਖਦੇਵ ਸਿੰਘ ਪੰਜੌਲਾ, ਸੇਵਾ ਸਿੰਘ ਕਾਠਗੜ੍ਹ, ਸੁਨੀਲ ਕੁਮਾਰ ਸਨੌਰ, ਅਮਰ ਸਿੰਘ ਅਲੀਪੁਰ, ਮਦਨ ਸਿੰਘ ਅਸਮਾਨ ਪੁਰ , ਰਾਜਾ ਰਾਮ ਨੰਨਸੂ, ਪਰਮਜੀਤ ਸਿੰਘ ਬੀੜ ਬਹਾਦੁਰਗੜ੍ਹ, ਸੇਵਾ ਰਾਮ ਬਿਲਾਸਪੁਰ ਮੰਜਾਲ, ਸਿਕੰਦਰ ਰਾਮ ਮਰਦਾਨਹੇੜੀ, ਪਿੰਡ ਚਰਸ ਜੀਤੋ ਰਾਣੀ, ਬਾਜ਼ੀਗਰ ਸਭਾ ਪੰਜਾਬ ਦੇ ਪ੍ਰਧਾਨ ਉਜਾਗਰ ਰਾਮ, ਸੇਵਾ ਰਾਮ, ਬਿੰਬਰ ਰਾਮ ਆਦਿ ਨੇ ਵੀ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ਬੀਬਾ ਜੈਇੰਦਰ ਕੌਰ ਦੀ ਹਾਜ਼ਰੀ ਵਿੱਚ ਭਾਜਪਾ ਪਰਿਵਾਰ ਦਾ ਹਿੱਸਾ ਬਣ ਗਏ।
‘ਆਪ’ ਪਾਰਟੀ ਤੋਂ ਆਏ ਹਿਮਾਂਸ਼ੂ ਬਿਆਸ ਨੇ ਕਿਹਾ ਕਿ ਉਹ ਜਿਸ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਨ, ਉਹ ਪਿਛਲੇ ਢਾਈ ਸਾਲਾਂ ‘ਚ ਖਾਸ ਆਦਮੀ ਪਾਰਟੀ ਬਣ ਗਈ ਹੈ। ਪੰਜਾਬ ਵਿੱਚ ਨਾ ਤਾਂ ਨਸ਼ਾ ਰੁਕਿਆ ਹੈ, ਨਾ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ, ਪੰਜਾਬ ਵਿੱਚ ਕੋਈ ਨਵੀਂ ਸਨਅਤ ਨਹੀਂ ਆਈ, ਵੱਡੇ-ਵੱਡੇ ਵਿਕਾਸ ਕਾਰਜ ਠੱਪ ਪਏ ਹਨ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਔਖਾ ਕਰ ਦਿੱਤਾ ਹੈ, ਬਿਜਲੀ ਕੱਟਾਂ ਦਾ ਅਸਰ ਸਾਰੇ ਛੋਟੇ ਅਤੇ ਵੱਡੇ ਉਦਯੋਗਾਂ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾ ਰਿਹਾ ਹੈ, ਪੰਜਾਬ ‘ਤੇ ਕਰਜ਼ੇ ਦਾ ਬੋਝ ਵਧਾਇਆ, ਗੈਂਗਸਟਰਵਾਦ ਨੂੰ ਬੜ੍ਹਾਵਾ ਦਿੱਤਾ, ਕਾਨੂੰਨ ਵਿਵਸਥਾ ਦੀ ਸਥਿਤੀ ਵਿਗਾੜੀ, ਕਿਸਾਨਾਂ ਨੂੰ ਨਿਰਾਸ਼ ਕੀਤਾ, ਪੰਜਾਬ ਦੀ ਇਕ ਵੀ ਔਰਤ ਨੂੰ ਲੋਕਸਭਾ ਚੌਣਾ ਵਿੱਚ ਮੌਕਾ ਨਾ ਦੇ ਕੇ ਮਹਿਲਾ ਸਸ਼ਕਤੀਕਰਨ ਨੂੰ ਕਮਜ਼ੋਰ ਕੀਤਾ, ਪੰਜਾਬ ਦੇ ਖਰਚੇ ਤੇ ਦਿੱਲੀ ਵਿੱਚ ਆਪ ਦੇ ਸੀਨਿਅਰ ਲੀਡਰਾਂ ਨੂੰ ਹਵਾਈ ਸਫਰ ਦੀਆਂ ਸਹੂਲਤਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹਨਾਂ ਕਾਰਨਾਂ ਕਰਕੇ ਆਪਣੇ ਸਾਰੇ ਸਾਥੀਆਂ ਸਮੇਤ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੇ ਗਏ। ਉਹਨਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਪੂਰਾ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਗਾਰੰਟੀ ਦੇ ਕੇ ਕੰਮ ਕਰਕੇ ਵਿਖਾਉਂਦੇ ਹਨ।
ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਮਹਾਰਾਣੀ ਪ੍ਰਨੀਤ ਕੌਰ ’ਤੇ ਪਟਿਆਲਾ ਦੇ ਲੋਕਾਂ ਵਿੱਚ ਅਥਾਹ ਵਿਸ਼ਵਾਸ ਹੈ। ਇਸ ਭਰੋਸੇ ਦੇ ਆਧਾਰ ‘ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਕਸਤ ਭਾਰਤ ਦੇ ਸਬੰਧ ‘ਚ ਦਿੱਤੀ ਗਾਰੰਟੀ ਨੂੰ ਆਧਾਰ ਬਣਾ ਕੇ ਪਟਿਆਲਾ ਵਾਸੀਆਂ ਨੂੰ ਵਿਕਸਤ ਪਟਿਆਲਾ ਦੀ ਗਾਰੰਟਿਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਪਟਿਆਲਾ ਵਿੱਚ ਖੇਡਾਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ ਅਤੇ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਠੋਸ ਨੀਤੀ ਤਿਆਰ ਕੀਤੀ ਜਾਵੇਗੀ। ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੀ ਗਾਰੰਟੀ ਦਿੱਤੀ ਜਾਵੇਗੀ, ਪਟਿਆਲਾ ਨੂੰ ਸਟਾਰਟਅੱਪ ਹੱਬ ਬਣਾਇਆ ਜਾਵੇਗਾ ਅਤੇ ਨੌਜਵਾਨ ਖਾਸ ਕਰਕੇ ਐਸਸੀ ਅਤੇ ਓਬੀਸੀ ਭਾਈਚਾਰੇ ਨੂੰ ਬਿਨਾਂ ਕਿਸੇ ਸ਼ਰਤ ਦੇ ਘੱਟ ਵਿਆਜ ‘ਤੇ 20 ਲੱਖ ਰੁਪਏ ਤੱਕ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਇਹ ਯਕੀਨੀ ਬਣਾਏਗਾ ਕਿ ਪਟਿਆਲਾ ਦੇ ਨੌਜਵਾਨਾਂ, ਖਾਸ ਕਰਕੇ ਐਸ.ਸੀ ਅਤੇ ਓ.ਬੀ.ਸੀ. ਭਾਈਚਾਰੇ ਦੇ ਸਮੁੱਚੇ ਵਿਕਾਸ ਵਿੱਚ ਹਿੱਸੇਦਾਰ ਬਣੇ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਤੇ ਖੁਸ਼ਹਾਲੀ ਦੀ ਗਰੰਟੀ ਦਿੱਤੀ ਹੈ। ਜਿਸ ਵਿੱਚ ਗਰੀਬ ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਸੇਵਾ ਜਾਰੀ ਰੱਖੀ ਜਾਵੇਗੀ, ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਹਰ ਪਰਿਵਾਰ ਕੋਲ ਆਪਣਾ ਪੱਕਾ ਮਕਾਨ ਅਤੇ ਪੱਕੀ ਛੱਤ ਹੋਵੇ। 400 ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਸਪਲਾਈ ਕੀਤਾ ਜਾ ਚੁੱਕਾ ਹੈ ਅਤੇ ਹੁਣ ਹਰ ਘਰ ਨੂੰ 24 ਘੰਟੇ, ਹਫ਼ਤੇ ਦੇ 7 ਦਿਨ ਪੀਣ ਵਾਲਾ ਪਾਣੀ ਸਪਲਾਈ ਕਰਵਾਇਆ ਜਾਵੇਗਾ, ਆਟੋ, ਟੈਕਸੀ, ਟਰੱਕ ਅਤੇ ਹੋਰ ਡਰਾਈਵਰਾਂ ਨੂੰ ਬੀਮਾ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਵਾਇਆ ਜਾਵੇਗਾ।



Scroll to Top