Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:44 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰ ਦਾ ਜਾਇਜ਼ਾ

ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰ ਦਾ ਜਾਇਜ਼ਾ

ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰ ਦਾ ਜਾਇਜ਼ਾ
-ਵੋਟਾਂ ਦੀ ਗਿਣਤੀ ਲਈ ਤਾਇਨਾਤ ਅਮਲੇ ਨੂੰ ਦਿੱਤੀ ਜਾਵੇਗੀ ਪੂਰਨ ਸਿਖਲਾਈ-ਸ਼ੌਕਤ ਅਹਿਮਦ ਪਰੇ
ਪਟਿਆਲਾ, 28 ਮਈ:
ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ 4 ਜੂਨ ਨੂੰ ਹੋਣ ਵਾਲੀ ਗਿਣਤੀ ਦੇ ਮੱਦੇਨਜ਼ਰ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਥਾਪਰ ਯੂਨੀਵਰਸਿਟੀ ਵਿਖੇ ਬਣਾਏ ਜਾ ਰਹੇ ਗਿਣਤੀ ਕੇਂਦਰ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਪੀ. ਸਿਟੀ ਸਰਫ਼ਰਾਜ ਆਲਮ, ਏ.ਡੀ.ਸੀ.-ਕਮ-ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਤੇ ਬਾਕੀ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ। ਉਨ੍ਹਾਂ ਨੇ ਸਟਰੌਂਗ ਰੂਮ ਸਮੇਤ ਪੋਸਟਲ ਬੈਲੇਟ ਪੇਪਰ ਦੀ ਗਿਣਤੀ ਕਮਰੇ ਅਤੇ ਈ.ਟੀ.ਪੀ.ਬੀ.ਸੀ. ਦੀ ਪ੍ਰੀ-ਕਾਊਂਟਿੰਗ ਦੇ ਹਾਲ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਯਕੀਨੀ ਬਣਾਉਣ ਲਈ ਆਖਿਆ।
ਪਟਿਆਲਾ ਜ਼ਿਲ੍ਹੇ ‘ਚ ਗਿਣਤੀ ਕੇਂਦਰਾਂ ਵਿਖੇ ਕੀਤੇ ਜਾਣ ਵਾਲੇ ਪ੍ਰਬੰਧਾ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਜੂਨ ਨੂੰ ਮਤਦਾਨ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨਤਾ ਸਹਿਤ ਨੇਪਰੇ ਚਾੜ੍ਹਨ ਲਈ ਸਾਰੇ ਗਿਣਤੀਕਾਰਾਂ ਨੂੰ ਵਿਸ਼ੇਸ਼ ਸਿਖਲਾਈ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਮੁਕੰਮਲ ਰੂਪ ‘ਚ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top