ਚੰਨੀ ਨੇ ਕੀਤੀ ਸ਼ਾਨਦਾਰ ਜਿੱਤ ਦਰਜ, ਰਿੰਕੂ ਨੂੰ ਵੱਡੇ ਮਾਰਜਨ ਨਾਲ ਹਰਾਇਆ
ਦੁਆਰਾ: Punjab Bani ਪ੍ਰਕਾਸ਼ਿਤ :Tuesday, 04 June, 2024, 02:43 PM

ਚੰਨੀ ਨੇ ਕੀਤੀ ਸ਼ਾਨਦਾਰ ਜਿੱਤ ਦਰਜ, ਰਿੰਕੂ ਨੂੰ ਵੱਡੇ ਮਾਰਜਨ ਨਾਲ ਹਰਾਇਆ
ਚੰਡੀਗੜ੍ਹ- ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਤ ਦਰਜ ਕੀਤੀ ਹੈ। ਉਹ ਜਲੰਧਰ ਸੀਟ ਤੋਂ ਜਿੱਤੇ ਹਨ । ਉਨ੍ਹਾਂ ਨੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ ਵੋਟਾਂ ਨਾਲ ਹਰਾਇਆ ਹੈ। ਅਨੁਸੂਚਿਤ ਜਾਤੀ ਲਈ ਰਾਖਵੀਂ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੇ ਵੀ ਚੋਣ ਲੜੀ ਸੀ।
