ਲੋਕ ਸਭਾ ਚੋਣਾਂ ਸਮੇਂ ਜੇਤੂ ਉਮੀਦਵਾਰਾਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਧਾਈ ਦਿਤੀ

ਲੋਕ ਸਭਾ ਚੋਣਾਂ ਸਮੇਂ ਜੇਤੂ ਉਮੀਦਵਾਰਾਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਧਾਈ ਦਿਤੀ
ਅੰਮ੍ਰਿਤਸਰ:- 04 ਜੂਨ ( ) ਪੰਜਾਬ ਦੀਆਂ ਲੋਕ ਸਭਾ ਚੋਣਾਂ ਦੌਰਾਨ ਸਮੂੰਹ ਪਾਰਟੀਆਂ ਦੇ ਜੇਤੂ ਉਮੀਦਵਾਰਾਂ ਨੂੰ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਾਰਦਿਕ ਵਧਾਈ ਦਿੰਦਿਆਂ ਅਤੇ ਹਾਰ ਜਾਣ ਵਾਲੇ ਉਮੀਦਵਾਰਾਂ ਨੂੰ ਖਿੜੇ ਮੱਥੇ ਲੋਕ ਫਤਵੇ ਦਾ ਸਵਾਗਤ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕ ਲੋਕ ਸਭਾ ਹਲਕੇ ਵਿੱਚ 9 ਵਿਧਾਨ ਸਭਾ ਹਲਕੇ ਆਉਂਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਜਿਨ੍ਹਾਂ 2 ਪਾਰਲੀਮਾਨੀ ਹਲਕਿਆਂ ਵਿੱਚ ਕਮਜ਼ੋਰੀ ਦਿਖਾਈ ਦਿੱਤੀ ਹੋਵੇ ਉਸ ਦੀ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ ਸਵੈ ਪੜਚੋਲ ਕਰਨੀ ਚਾਹੀਦੀ ਹੈ ਅਤੇ ਅਗਲੇਰੀ ਚੋਣ ਲੜਾਈ ਲਈ ਹੁਣ ਤੋਂ ਹੀ ਮੇਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਵੋਟਾਂ ਦੀ ਗਿਣਤੀ ਨਾਲ ਰਾਜਸੀ ਪਾਰਟੀਆਂ ਆਪੋ ਆਪਣੀ ਵੋਟ ਮਾਰਜਨ ਪ੍ਰਤੀਸ਼ਤ ਅਨੁਸਾਰ ਅਗਲੇਰੀ ਪੈਂਤੜੇਬਾਜੀ ਘੜਨਗੀਆਂ। ਇਨ੍ਹਾਂ ਚੋਣਾਂ ਨਾਲ ਪੰਜਾਬ ਦੇ ਮੌਜੂਦਾ ਤੇ ਅਗਲੇਰੇ ਭਵਿੱਖ ਲਈ ਨਵੇਂ ਸਮੀਕਰਨ ਪੈਦਾ ਕਰਨਗੀਆਂ।
