Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:20 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਸੰਗਰੂਰ, 5 ਜੂਨ () : ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਦੀ ਪਲਣਾ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਨਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲਬਧੀਆਂ ਹਾਸਲ ਕੀਤੀਆਂ ਹੋਣ ਜਾਂ ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਮਾਣਮੱਤੀਆਂ ਮੱਲਾਂ ਮਾਰੀਆਂ ਹੋਣ। ਉਨ੍ਹਾਂ ਦੱਸਿਆ ਕਿ ਸਿਰਫ ਭਾਰਤ ਦੇ ਨਾਗਰਿਕ ਬੱਚਿਆਂ ਨੂੰ ਮਿਲਣ ਵਾਲੇ ਰਾਸ਼ਟਰੀ ਪੱਧਰ ਦੇ ਇਸ ਪੁਰਸਕਾਰ ਲਈ ਉਮਰ ਹੱਦ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੈਬਸਾਈਟ ‘ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਐਵਾਰਡ ਵਿੱਚ ਇੱਕ ਤਮਗ਼ਾ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਦਾ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਛਾਣ ਮਿਲ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਦੇ ਫੋਨ ਨੰਬਰ 01672232100 ਜਾਂ 92566-16132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top