Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 8:10 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਸ਼ੁਰੂ ਹੋਈ ਵੋਟਿੰਗ, ਉਤਸ਼ਾਹ ਨਾਲ ਵੋਟ ਪਾਉਣ ਲਈ ਬਜ਼ੁਰਗ, ਨੌਜਵਾਨ, ਦਿਵਿਆਂਗ ਅਤੇ ਮਹਿਲਾ ਵੋਟਰ ਨਿਕਲੇ ਘਰਾਂ ਤੋਂ ਬਾਹਰ

ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਸ਼ੁਰੂ ਹੋਈ ਵੋਟਿੰਗ, ਉਤਸ਼ਾਹ ਨਾਲ ਵੋਟ ਪਾਉਣ ਲਈ ਬਜ਼ੁਰਗ, ਨੌਜਵਾਨ, ਦਿਵਿਆਂਗ ਅਤੇ ਮਹਿਲਾ ਵੋਟਰ ਨਿਕਲੇ ਘਰਾਂ ਤੋਂ ਬਾਹਰ

ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਸ਼ੁਰੂ ਹੋਈ ਵੋਟਿੰਗ, ਉਤਸ਼ਾਹ ਨਾਲ ਵੋਟ ਪਾਉਣ ਲਈ ਬਜ਼ੁਰਗ, ਨੌਜਵਾਨ, ਦਿਵਿਆਂਗ ਅਤੇ ਮਹਿਲਾ ਵੋਟਰ ਨਿਕਲੇ ਘਰਾਂ ਤੋਂ ਬਾਹਰ

ਪਟਿਆਲਾ, 1 ਜੂਨ:
ਪਟਿਆਲਾ ਲੋਕ ਸਭਾ ਹਲਕੇ ਵਿੱਚ ਸ਼ਾਂਤੀਪੂਰਨ ਤਰੀਕੇ ਨਾਲ ਵੋ‌ਟਿੰਗ ਸ਼ੁਰੂ ਹੋਈ ਅਤੇ ਤੜਕਸਾਰ ਹੀ ਬਜ਼ੁਰਗ, ਦਿਵਿਆਂਗ, ਨੌਜਵਾਨ ਅਤੇ ਮਹਿਲਾ ਵੋਟਰਾਂ ਨੇ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਲਈ ਬਣਾਏ ਮਾਡਲ ਪੋਲਿੰਗ ਬੂਥ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਵੋਟਰਾਂ ਦਾ ਸਵਾਗਤ ਪੰਜਾਬੀ ਸਭਿਆਚਾਰ ਮੁਤਾਬਕ ਕੀਤਾ ਗਿਆ। ਮੁਟਿਆਰਾਂ ਨੇ ਸੂਬੇ ਦੇ ਪ੍ਰਸਿੱਧ ਲੋਕ ਨਾਚ ਗਿੱਧੇ ਰਾਹੀਂ ਵੋਟਰਾਂ ਦਾ ਸੁਆਗਤ ਕਰਕੇ ਉਤਸ਼ਾਹ ਵਧਾਇਆ। ਇਸ ਦੇ ਨਾਲ ਹੀ ਵਲੰਟੀਅਰਾਂ ਨੇ ਬਜ਼ੁਰਗਾਂ ਲਈ ਵੀਲ ਚੇਅਰ ਅਤੇ ਉਨ੍ਹਾਂ ’ਤੇ ਫੁਲਕਾਰੀ ਤਾਣ ਕੇ ਬਣਦਾ ਮਾਣ ਸਤਿਕਾਰ ਦਿੱਤਾ। ਗਰਮੀ ਦੇ ਮੱਦੇਨਜ਼ਰ ਜਿਥੇ ਪੀਣ ਵਾਲੇ ਪਾਣੀ ਅਤੇ ਛਬੀਲ ਦਾ ਵੀ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ, ਉਥੇ ਮੈਡੀਕਲ ਸਹੂਲਤ ਲਈ ਟੀਮਾਂ ਵੀ ਤਾਇਨਾਤ ਰਹੀਆਂ। ਛੋਟੇ ਬੱਚਿਆਂ ਲਈ ਕਰੈੱਚ ਦਾ ਵੀ ਪ੍ਰਬੰਧ ਕੀਤਾ ਗਿਆ। ਪਹਿਲੀ ਵਾਰ ਵੋਟ ਪਾ ਕੇ ਲੋਕਤੰਤਰ ਦਾ ਹਿੱਸਾ ਬਣਨ ਵਾਲੇ ਵੋਟਰਾਂ ਦੀ ਹੌਸਲਾ ਅਫ਼ਜਾਈ ਲਈ ਪ੍ਰਸੰਸਾ ਪੱਤਰ ਸੌਂਪੇ ਗਏ।
ਸਵੇਰੇ 9 ਵਜੇ ਤੱਕ ਪਟਿਆਲਾ ਲੋਕ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ 10.35 ਫ਼ੀਸਦੀ ਪੋਲਿੰਗ ਸ਼ਾਂਤੀਪੂਰਵਕ ਤਰੀਕੇ ਨਾਲ ਸ਼ੁਰੂ ਹੋਈ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਹਲਕਾ ਵਾਰ ਸਵੇਰੇ 9 ਵਜੇ ਤੱਕ ਵੋਟ ਪ੍ਰਤੀਸ਼ਤ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 109 ਨਾਭਾ ਵਿਖੇ 11.6 ਫ਼ੀਸਦੀ ਵੋਟਿੰਗ ਹੋਈ ਹੈ। ਜਦਕਿ 110-ਪਟਿਆਲਾ ਵਿਖੇ 7.54 ਫ਼ੀਸਦੀ, 111-ਰਾਜਪੁਰਾ ਵਿਖੇ 12 ਫ਼ੀਸਦੀ, 112-ਡੇਰਾਬਸੀ ਵਿਖੇ 7.5 ਫ਼ੀਸਦੀ, 113-ਘਨੌਰ ਵਿਖੇ 13.94 ਫ਼ੀਸਦੀ, 114-ਸਨੌਰ ਵਿਖੇ 8.9 ਫ਼ੀਸਦੀ, 115-ਪਟਿਆਲਾ ਵਿਖੇ 11.9 ਫ਼ੀਸਦੀ, 116-ਸਮਾਣਾ ਵਿਖੇ 11 ਫ਼ੀਸਦੀ ਅਤੇ 117-ਸ਼ੁਤਰਾਣਾ ਵਿਖੇ ਸਵੇਰੇ 9 ਵਜੇ ਤੱਕ 12 ਫ਼ੀਸਦੀ ਵੋਟਿੰਗ ਹੋਈ।

Advertisement
Advertisement
Advertisement
Advertisement
Scroll to Top