ਖੜਗੇ ਨੇ 295ਸੀਟਾਂ ਆਉਣ ਦਾ ਬੈਠਦ ਦੌਰਾਨ ਕੀਤਾ ਦਾਅਵਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 01 June, 2024, 09:00 PM

ਖੜਗੇ ਨੇ 295ਸੀਟਾਂ ਆਉਣ ਦਾ ਬੈਠਦ ਦੌਰਾਨ ਕੀਤਾ ਦਾਅਵਾ
ਨਵੀਂ ਦਿੱਲੀ, 1 ਜੂਨ
ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਅੱਜ ਇੱਥੇ ਹੋਈ। ਮੀਟਿੰਗ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਸਾਡੀਆਂ ਘੱਟੋ-ਘੱਟ 295 ਸੀਟਾਂ ਆਉਣਗੀਆਂ। ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਕੋਲ ਜਾਣਗੇ ਤੇ ਆਪਣੀਆਂ ਸ਼ਿਕਾਇਤਾਂ ਉਸ ਸਾਹਮਣੇ ਰੱਖਣਗੇ। ਇਸ ਲਈ ਗੱਠਜੋੜ ਨੇ ਐਤਵਾਰ ਦਾ ਸਮਾਂ ਮੰਗਿਆ ਹੈ।ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਨਾਲ ਸਬੰਧਤ ਰਣਨੀਤੀ ‘ਤੇ ਚਰਚਾ ਕੀਤੀ ਗਈ।