ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਦਿੱਤਾ ਦੁਖਾਂਤ ਕਦੇ ਭੁਲਾਇਆ ਨਹੀਂ ਜਾ ਸਕਦਾ : ਪ੍ਰੋ. ਬਡੂੰਗਰ

ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਦਿੱਤਾ ਦੁਖਾਂਤ ਕਦੇ ਭੁਲਾਇਆ ਨਹੀਂ ਜਾ ਸਕਦਾ : ਪ੍ਰੋ. ਬਡੂੰਗਰ
ਪਟਿਆਲਾ 2 ਜੂਨ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਦਿੱਤਾ ਉਹ ਜ਼ਖ਼ਮ ਹੈ, ਜੋ ਨਾਸੂਰ ਬਣਿਆ ਹੋਇਆ, ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰੋ. ਬਡੂੰਗਰ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕਰਨ ਤੋਂ ਬਾਅਦ ਜਿਥੇ ਪੰਜਾਬ ਨੇ ਵੱਡਾ ਦੁਖਾਂਤ ਦਾ ਸਾਹਮਣਾ ਕੀਤਾ, ਉਥੇ ਹੀ ਦੇਸ਼ ਦੇ ਵੱਖ ਵੱਖ ਹਿੱਸਿਆਂ ’ਚ ਹੋਇਆ ਕਤਲੇਆਮ ਉਸ ਸਮੇਂ ਦੀ ਜ਼ਾਲਮ ਹਾਕਮਾਂ ਦੇ ਅਜਿਹੇ ਰਵੱਈਏ ਨੂੰ ਪੇਸ਼ ਕਰਦਾ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨਾਂ ਘੱਟ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੁੱਖ ਗੱਲ ਤਾਂ ਇਹ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕੀਤੇ ਜਾਣ ਤੋਂ ਬਾਅਦ ਕੇਂਦਰ ਵਿਚ ਰਹਿਣ ਵਾਲੀ ਕਿਸੇ ਵੀ ਸਰਕਾਰ ਨੇ ਹੁਣ ਤੱਕ ਅਸਲ ਅਰਥਾਂ ’ਚ ਮੁਆਫ਼ੀ ਤੱਕ ਨਹੀਂ ਮੰਗੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਜੂਨ 1984 ਘੱਲੂਘਾਰੇ ਦੀ 40ਵੀਂ ਵਰੇਗੰਢ ਮਨਾਈ ਜਾ ਰਹੀ ਹੈ ਤਾਂ ਉਸ ਸਮੇਂ ਵਪਾਰੇ ਦੁਖਾਂਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ਨੂੰ ਦਿੱਤਾ ਉਹ ਜ਼ਖਮ ਜੋ ਰਹਿੰਦੇ ਦੁਨੀਆ ਤੱਕ ਕਦੇ ਵੀ ਭਰ ਨਹੀਂ ਸਕੇਗਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਧਰਮ ਵਿਚ ਹਮੇਸ਼ਾ ਸਰਬ ਸਾਂਝੀਵਾਲਤਾ ਤੇ ਅਮਨ ਸ਼ਾਂਤੀ ਭਾਈਚਾਰਕ ਸਾਂਝ ਦੀ ਗੱਲ ਹੁੰਦੀ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਦਿੱਤਾ ਫਲਸਫੇ ਸਮੁੱਚੀ ਮਾਨਵਤਾ ਦਾ ਭਲਾ ਮੰਗਦਾ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਾਡੀ ਅਜੌਕੀ ਪੀੜ੍ਹੀ ਜੂਨ 1984 ਘੱਲੂਘਾਰਾ ਦਿਵਸ ਦੀ 40ਵਰੇਗੰਢ ਮੌਕੇ ਆਪਣੀ ਇਤਿਹਾਸ ਦੀ ਮਹਾਨ ਵਿਰਾਸਤ ਨੂੰ ਸਮਝਣ ਦਾ ਯਤਨ ਕਰੇ ਤਾਂ ਕਿ ਇਤਿਹਾਸ ਤੇ ਵਿਰਾਸਤ ਤੋਂ ਦੂਰ ਹੰੁਦੀ ਜਾ ਰਹੀ ਪੀੜ੍ਹੀ ਉਨ੍ਹਾਂ ਸਰਕਾਰਾਂ ਦੇ ਇਤਿਹਾਸ ਨੂੰ ਯਾਦ ਰੱਖੇ, ਜਿਨ੍ਹਾਂ ਨੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ।
