ਲੋਕ ਸਭਾ ਹਲਕਾ ਸੰਗਰੂਰ ਵਿੱਚ ਕੁੱਲ 64.63 ਫੀਸਦੀ ਪੋਲਿੰਗ ਹੋਈ

ਦੁਆਰਾ: Punjab Bani ਪ੍ਰਕਾਸ਼ਿਤ :Sunday, 02 June, 2024, 06:55 PM

ਲੋਕ ਸਭਾ ਹਲਕਾ ਸੰਗਰੂਰ ਵਿੱਚ ਕੁੱਲ 64.63 ਫੀਸਦੀ ਪੋਲਿੰਗ ਹੋਈ

ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਵੋਟਾਂ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ਲਈ ਸਮੂਹ ਵੋਟਰਾਂ ਤੇ ਚੋਣ ਅਮਲੇ ਦਾ ਧੰਨਵਾਦ

ਸੰਗਰੂਰ, 1 ਜੂਨ:
ਲੋਕ ਸਭਾ ਹਲਕਾ 12-ਸੰਗਰੂਰ ’ਚ ਲੋਕ ਸਭਾ ਚੋਣਾਂ-2024 ਤਹਿਤ ਵੋਟਾਂ ਪਾਉਣ ਦਾ ਕੰਮ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 64.63 ਫੀਸਦੀ ਵੋਟਰਾਂ ਵਲੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਲਹਿਰਾ ’ਚ 66.68 ਫੀਸਦੀ, ਦਿੜ੍ਹਬਾ ’ਚ 67.36 ਫੀਸਦੀ, ਸੁਨਾਮ ’ਚ 65.38 ਫੀਸਦੀ, ਭਦੌੜ ’ਚ 63.51 ਫੀਸਦੀ, ਬਰਨਾਲਾ ਵਿਖੇ 59.99 ਫੀਸਦੀ, ਮਹਿਲ ਕਲਾਂ ਵਿਖੇ 61.81 ਫੀਸਦੀ, ਮਲੇਰਕੋਟਲਾ ਵਿਖੇ 69.76 ਫੀਸਦੀ, ਧੂਰੀ ਵਿਖੇ 65.94 ਫੀਸਦੀ ਅਤੇ ਹਲਕਾ ਸੰਗਰੂਰ ’ਚ 61.65 ਫੀਸਦੀ ਵੋਟਾਂ ਪਈਆਂ ਜੋ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ਕੁੱਲ 64.63 ਫੀਸਦੀ ਬਣਦਾ ਹੈ।
ਰਿਟਰਨਿੰਗ ਅਫ਼ਸਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਮੁੱਚੇ ਵੋਟਰਾਂ ਦਾ ਸ਼ਾਂਤਮਈ ਵੋਟਿੰਗ ਪ੍ਰਕਿਰਿਆ ਲਈ ਧੰਨਵਾਦ ਕੀਤਾ। ਉਨ੍ਹਾਂ ਸਹਾਇਕ ਰਿਟਰਨਿੰਗ ਅਧਿਕਾਰੀਆਂ, ਚੋਣ ਅਮਲੇ, ਪੁਲਿਸ , ਸੁਰੱਖਿਆ ਬਲਾਂ ਸਮੇਤ ਸਮੂਹ ਚੌਕਸੀ ਟੀਮਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਸਭ ਦੇ ਸਹਿਯੋਗ ਨਾਲ ਲੋਕ ਸਭਾ ਹਲਕਾ ਸੰਗਰੂਰ ਵਿਖੇ ਸਮੁੱਚਾ ਪੋਲਿੰਗ ਕਾਰਜ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ।