ਸ਼ੀਤਲ ਅੰਗਰਾਲ ਨੇ ਵਿਧਾਇਕ ਦੇ ਅਸਤੀਫੇ ਨੂੰ ਲਿਆ ਵਾਪਸ

ਦੁਆਰਾ: Punjab Bani ਪ੍ਰਕਾਸ਼ਿਤ :Sunday, 02 June, 2024, 07:21 PM

ਸ਼ੀਤਲ ਅੰਗਰਾਲ ਨੇ ਵਿਧਾਇਕ ਦੇ ਅਸਤੀਫੇ ਨੂੰ ਲਿਆ ਵਾਪਸ
ਜਲੰਧਰ : ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ। ਉਨ੍ਹਾਂ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ। ਸੰਧਵਾ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਪਰ ਨਾਲ ਹੀ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਅਸਤੀਫਾ ਵਾਪਸ ਲੈਣ ਲਈ ਵਿਧਾਨ ਸਭਾ ਨੂੰ ਪੱਤਰ ਲਿਖਿਆ ਹੈ।