ਸਾਨੂੰ ਇੰਤਜਾਰ ਕਰਨਾ ਪਏਗਾ, ਬੱਸ ਇੰਤਜਾਰ ਕਰੋ ਤੇ ਦੇਖੋ : ਸੋਨੀਆ ਗਾਂਧੀ

ਦੁਆਰਾ: Punjab Bani ਪ੍ਰਕਾਸ਼ਿਤ :Monday, 03 June, 2024, 03:16 PM

ਸਾਨੂੰ ਇੰਤਜਾਰ ਕਰਨਾ ਪਏਗਾ, ਬੱਸ ਇੰਤਜਾਰ ਕਰੋ ਤੇ ਦੇਖੋ : ਸੋਨੀਆ ਗਾਂਧੀ
ਨਵੀਂ ਦਿੱਲੀ, 3 ਜੂਨ
ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ। ਮੰਗਲਵਾਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ ਤੋਂ ਉਨ੍ਹਾਂ ਦੀਆਂ ਉਮੀਦਾਂ ਬਾਰੇ ਪੁੱਛੇ ਜਾਣ ’ਤੇ ਸੋਨੀਆ ਗਾਂਧੀ ਨੇ ਕਿਹਾ, ‘‘ਸਾਨੂੰ ਇੰਤਜ਼ਾਰ ਕਰਨਾ ਪਏਗਾ, ਬੱਸ ਇੰਤਜ਼ਾਰ ਕਰੋ ਅਤੇ ਵੇਖੋ।’’ ਕਾਂਗਰਸ ਸੰਸਦੀ ਦਲ ਦੇ ਮੁਖੀ ਸੋਨੀਆ ਗਾਂਧੀ ਨੇ ਇੱਥੇ ਡੀਐਮਕੇ ਦਫ਼ਤਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਟਿੱਪਣੀ ਕੀਤੀ।