ਬਾਬਾ ਬਲਬੀਰ ਸਿੰਘ ਨੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁਖੀ ਸ. ਅਜੀਤ ਸਿੰਘ ਦੀ ਮੌਤ ਦਾ ਦੁੱਖ ਪ੍ਰਗਟਾਇਆ

ਬਾਬਾ ਬਲਬੀਰ ਸਿੰਘ ਨੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁਖੀ ਸ. ਅਜੀਤ ਸਿੰਘ ਦੀ ਮੌਤ ਦਾ ਦੁੱਖ ਪ੍ਰਗਟਾਇਆ
ਅੰਮ੍ਰਿਤਸਰ:- 03 ਜੂਨ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਂਕ ਸ੍ਰੀ ਦਰਬਾਰ ਸਾਹਿਬ ਦੇ ਮੁਖੀ ਸ. ਅਜੀਤ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪ੍ਰੀਵਾਰ ਨਾਲ ਪੂਰਨ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਲਹਿਰ ਨੂੰ ਪ੍ਰਚੰਡ ਕਰਨ ਲਈ ਉਨ੍ਹਾਂ ਮੋਢੀ ਵੱਜੋਂ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੀ ਉਨ੍ਹਾਂ ਸੁਸਾਇਟੀ ਨਾਲ ਸੁਖਮਨੀ ਸਾਹਿਬ ਦੇ ਪਾਠ ਲੜੀ ਵਿੱਚ ਪ੍ਰਸੰਸਾ ਜਨਕ ਸੇਵਾ ਨਿਭਾਈ ਹੈ। ਉਨ੍ਹਾਂ ਦੇ ਜਾਣ ਨਾਲ ਪਰੀਵਾਰ ਸੱਜਣ ਸਨੇਹੀ ਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਮਿਲਵਰਤਨੀ ਤੇ ਨਿੱਘੇ ਸੁਭਾ ਵਾਲੇ ਇਸ ਪੁਰਸ਼ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ।
