Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 2:34 am

+91 90915 01313 , +91 90916 01313

punjabbanni@gmail.com
punjabbani@yahoo.com

4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ : ਜਤਿੰਦਰ ਜੋਰਵਾਲ

4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ : ਜਤਿੰਦਰ ਜੋਰਵਾਲ

4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ : ਜਤਿੰਦਰ ਜੋਰਵਾਲ

ਸਵੇਰੇ 8 ਵਜੇ ਤੋਂ ਆਰੰਭ ਹੋਵੇਗੀ ਵੋਟਾਂ ਦੀ ਗਿਣਤੀ

ਗਿਣਤੀ ਕੇਂਦਰਾਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼

ਸੰਗਰੂਰ, 3 ਜੂਨ:
ਲੋਕ ਸਭਾ ਹਲਕਾ 12-ਸੰਗਰੂਰ ਵਿੱਚ ਲੋਕ ਸਭਾ ਚੋਣਾਂ ਤਹਿਤ 1 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ ਅਤੇ ਇਸ ਕਾਰਜ ਲਈ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 5 ਵਿਧਾਨ ਸਭਾ ਹਲਕਿਆਂ ਤੇ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਿਧਾਨ ਸਭਾ ਹਲਕਾ ਮਲੇਰੋਕਟਲਾ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ, ਬਰੜਵਾਲ ਵਿਖੇ ਸਥਾਪਤ ਕੀਤੇ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਕਰਵਾਈ ਜਾਵੇਗੀ ਜਦਕਿ ਬਰਨਾਲਾ, ਮਹਿਲ ਕਲਾਂ ਤੇ ਭਦੌੜ ਵਿਖੇ ਪਈਆਂ ਵੋਟਾਂ ਦੀ ਗਿਣਤੀ, ਐਸ.ਡੀ ਕਾਲਜ ਬਰਨਾਲਾ ਵਿਖੇ ਸਥਾਪਤ ਗਿਣਤੀ ਕੇਂਦਰਾਂ ਵਿਖੇ ਹੋਵੇਗੀ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ ਅਤੇ ਗਿਣਤੀ ਕੇਂਦਰਾਂ ਵਿਖੇ ਤਾਇਨਾਤ ਹੋਣ ਵਾਲੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਸ਼ਨਾਖਤੀ ਕਾਰਡਾਂ ਤੋਂ ਬਿਨਾਂ ਕੋਈ ਵੀ ਅਣਅਧਿਕਾਰਤ ਵਿਅਕਤੀ ਗਿਣਤੀ ਕੇਂਦਰਾਂ ਵਿਖੇ ਦਾਖਲ ਨਹੀਂ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਸਮੁੱਚੀ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ ਅਤੇ ਉਮੀਦਵਾਰਾਂ, ਅਧਿਕਾਰਤ ਚੋਣ ਏਜੰਟਾਂ ਨੂੰ ਵੀ ਚੋਣ ਕਮਿਸ਼ਨ ਦੀਆਂ ਗਿਣਤੀ ਪ੍ਰਕਿਰਿਆ ਸਬੰਧੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ, ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਿਹੜੇ ਪੱਤਰਕਾਰ ਸਾਹਿਬਾਨ ਨੂੰ ਅਥਾਰਟੀ ਕਾਰਡ ਜਾਰੀ ਕੀਤੇ ਗਏ ਹਨ, ਉਨ੍ਹਾਂ ਦੀ ਸੁਵਿਧਾ ਲਈ ਮੀਡੀਆ ਸੈਂਟਰ ਬਣਾਇਆ ਗਿਆ ਹੈ ਜਿਥੇ ਸਾਰੇ ਗਿਣਤੀ ਕੇਂਦਰਾਂ ਤੋਂ ਪ੍ਰਾਪਤ ਹੋਣ ਵਾਲੇ ਨਤੀਜੇ ਨਾਲੋ ਨਾਲ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ।

Advertisement
Advertisement
Advertisement
Advertisement
Scroll to Top