ਮੋਦੀ ਸਰਕਾਰ ਜਾ ਰਹੀ ਹੈ ਤੇ ਇੰਡੀਆ ਗਠਜੋੜ ਸੱਤਾ ਵਿੱਚ ਆ ਰਹੀ ਹੈ : ਕੇਜਰੀਵਾਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 May, 2024, 03:37 PM

ਮੋਦੀ ਸਰਕਾਰ ਜਾ ਰਹੀ ਹੈ ਤੇ ਇੰਡੀਆ ਗਠਜੋੜ ਸੱਤਾ ਵਿੱਚ ਆ ਰਹੀ ਹੈ : ਕੇਜਰੀਵਾਲ
ਨਵੀਂ ਦਿੱਲੀ, 21 ਮਈ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦਾ ਹਰ ਪੜਾਅ ਪੂਰਾ ਹੋਣ ਦੇ ਨਾਲ ਹੀ ਇਹ ਸਪੱਸ਼ਟ ਹੋ ਰਿਹਾ ਹੈ ਕਿ ਨਰਿੰਦਰ ਮੋਦੀ ਸਰਕਾਰ ਜਾ ਰਹੀ ਹੈ ਤੇ 4 ਜੂਨ ਨੂੰ ਇੰਡੀਆ ਗੱਠਜੋੜ ਸੱਤਾ ‘ਚ ਆ ਰਿਹਾ ਹੈ। ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇੰਡੀਆ ਗੱਠਜੋੜ ਦੇਸ਼ ਨੂੰ ਸਥਿਰ ਸਰਕਾਰ ਦੇਵੇਗਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਦਿੱਲੀ ਵਿੱਚ ਹੋਈਆਂ ਆਪਣੀਆਂ ਚੋਣ ਰੈਲੀਆਂ ਵਿੱਚ ਉਨ੍ਹਾਂ ਨਾਲ ਦਾ ਅਪਮਾਨ ਕੀਤਾ ਹੈ। 



Scroll to Top