ਜਿਨਸੀ ਸੋਸਣ ਮਾਮਲੇ ਵਿੱਚ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ
ਦੁਆਰਾ: Punjab Bani ਪ੍ਰਕਾਸ਼ਿਤ :Tuesday, 21 May, 2024, 03:46 PM

ਜਿਨਸੀ ਸੋਸਣ ਮਾਮਲੇ ਵਿੱਚ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ
ਨਵੀਂ ਦਿੱਲੀ, 21 ਮਈ
ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ ਹਨ। ਦੂਜੇ ਪਾਸੇ ਬ੍ਰਿਜ ਭੂਸ਼ਨ ਨੇ ਮਹਿਲਾ ਭਲਵਾਨਾਂ ਵੱਲੋਂ ਲਗਾਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ। ਅਦਾਲਤ ਨੇ ਮੁਲਜ਼ਮ ਖ਼ਿਲਾਫ਼ ਔਰਤਾਂ ਦੇ ਜਿਨਸੀ ਸ਼ੋਸ਼ਣ, ਧਮਕਾਉਣ ਤੇ ਮਰਿਆਦਾ ਭੰਗ ਕਰਨ ਦੇ ਦੋਸ਼ ਤੈਅ ਕੀਤੇ ਹਨ। ਬ੍ਰਿਜ ਭੂਸ਼ਨ ਨੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ ਦੇ ਸਾਹਮਣੇ ਦੋਸ਼ਾਂ ਤੋਂ ਇਨਕਾਰ ਕੀਤਾ। ਅਦਾਲਤ ਨੇ ਇਸ ਮਾਮਲੇ ਵਿੱਚ ਸਹਿ-ਮੁਲਜ਼ਮ ਅਤੇ ਸੰਘ ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਵਿਰੁੱਧ ਅਪਰਾਧਿਕ ਧਮਕੀ ਦੇਣ ਦਾ ਦੋਸ਼ ਵੀ ਤੈਅ ਕੀਤਾ ਹੈ।
