ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 May, 2024, 04:01 PM

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿਲੀ : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 33ਵੀਂ ਬਰਸੀ ਹੈ। ਇਸ ਮੌਕੇ ਦਿੱਲੀ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਜੀਵ ਗਾਂਧੀ ਦੇ ਸਮਾਰਕ ਸਥਾਨ ‘ਵੀਰ ਭੂਮੀ’ ਦਾ ਦੌਰਾ ਕਰਕੇ ਸ਼ਰਧਾਂਜਲੀ ਭੇਟ ਕੀਤੀ। ਅੱਜ ਸਵੇਰੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ, ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਮੇਤ ਕਈ ਨੇਤਾਵਾਂ ਨੇ ਰਾਜੀਵ ਗਾਂਧੀ ਦੇ ਸਮਾਰਕ ਸਥਾਨ ‘ਤੇ ਜਾ ਕੇ ਸ਼ਰਧਾਂਜਲੀ ਦਿੱਤੀ।