Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਬਾਰੇ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 May, 2024, 03:57 PM

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਬਾਰੇ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ
ਪਟਿਆਲਾ, 21 ਮਈ:
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 15.05.2024 ਤੋਂ 21.05.2024 ਤੱਕ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਦਾ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਕੋਰਸ ਵਿਚ ਵੱਖ-ਵੱਖ ਪਿੰਡਾਂ ਜਿਵੇਂ ਕਿ ਬਡਲਾ, ਜਲਬੇੜਾ, ਮਲਕੋਂ, ਭਵਾਨੀਗੜ, ਦੇਵੀਗੜ੍ਹ, ਗਾਜੇਵਾਸ ਆਦਿ ਤੋਂ 32 ਕਿਸਾਨਾਂ ਨੇ ਭਾਗ ਲਿਆ।
ਸਿਖਲਾਈ ਦੇ ਕੋਰਸ ਕੁਆਰਡੀਨੇਟਰ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਫਲਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਬਾਰੇ ਸਿਖਲਾਈ ਦਿੱਤੀ। ਕੋਰਸ ਦੌਰਾਨ ਸਿੱਖਿਆਰਥੀਆਂ ਨੇ ਆਪਣੇ ਹੱਥੀ ਵੱਖ-ਵੱਖ ਮੁਰੱਬੇ, ਕੈਂਡੀ, ਜੈਮ, ਆਰ.ਟੀ.ਸੀ., ਸਕੈਸ਼, ਸੋਇਆਬੀਨ ਦੁੱਧ, ਪਨੀਰ ਆਦਿ ਤਿਆਰ ਕਰਨ ਦੀ ਵਿਧੀ ਨੂੰ ਜਾਣਿਆ।
ਅਗਾਂਹਵਧੂ ਕਿਸਾਨ ਗੁਰਪ੍ਰੀਤ ਕੌਰ ਪਿੰਡ ਕਲਿਆਣ ਨੇ ਸਿੱਖਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਖ਼ਤ ਮਿਹਨਤ ਲਈ ਉਤਸ਼ਾਹਿਤ ਕੀਤਾ। ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਸਿੱਖਿਆਰਥੀਆਂ ਨੂੰ ਫਲ਼ਾਂ ਅਤੇ ਸਬਜ਼ੀਆਂ ਦੇ ਖੁਰਾਕੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਇਸ ਕੋਰਸ ਦੌਰਾਨ ਸਿੱਖਿਆਰਥੀਆਂ ਨੂੰ ਨਾਭਾ ਵਿਖੇ ਪ੍ਰੋਸੈਸਿੰਗ ਯੂਨਿਟ ਦਾ ਦੌਰਾ ਵੀ ਕਰਵਾਇਆ। ਫੂਡ ਪ੍ਰੋਸੈਸਰ ਹਰਪ੍ਰੀਤ ਕੌਰ (ਪਟਿਆਲਾ ਕਿੰਗ) ਨੇ ਆਪਣੇ ਸਫਲਤਾ ਦੇ ਨੁਕਤੇ ਸਿੱਖਿਆਰਥੀਆਂ ਨਾਲ ਸਾਂਝੇ ਕੀਤੇ। ਸਿਖਲਾਈ ਵਿਚ ਹਿੱਸਾ ਲੈਣ ਵਾਲੇ ਸਾਰੇ ਸਿੱਖਿਆਰਥੀਆਂ ਨੇ ਪੀ.ਏ.ਯੂ. ਦੀਆਂ ਪ੍ਰਕਾਸ਼ਿਤ ਕਿਤਾਬਾਂ ਵੀ ਖ਼ਰੀਦੀਆਂ।



Scroll to Top