ਭਾਜਪਾ ਨੇਤਾ ਤੇ ਟਿਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੰਮਨ ਜਾਰੀ
ਦੁਆਰਾ: Punjab Bani ਪ੍ਰਕਾਸ਼ਿਤ :Tuesday, 21 May, 2024, 04:04 PM

ਭਾਜਪਾ ਨੇਤਾ ਤੇ ਟਿਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੰਮਨ ਜਾਰੀ
ਰਾਂਚੀ : ਅਮਿਤ ਸ਼ਾਹ ‘ਤੇ ਟਿੱਪਣੀ ਕਰਨ ਦੇ ਮਾਮਲੇ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਐੱਮਪੀ ਐੱਮਐੱਲਏ ਕੋਰਟ ਨੇ ਸੰਮਨ ਜਾਰੀ ਕੀਤਾ ਹੈ। ਭਾਜਪਾ ਵਰਕਰ ਨਵੀਨ ਝਾਅ ਨੇ ਇਸ ਸਬੰਧੀ ਰਾਂਚੀ ਸਿਵਲ ਕੋਰਟ ਵਿਚ ਸ਼ਿਕਾਇਤ ਦਰਜ ਕਰਵਾਈ ਸੀ।
ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਜਪਾ ‘ਚ ਕਤਲ ਦਾ ਦੋਸ਼ੀ ਪ੍ਰਧਾਨ ਬਣ ਸਕਦਾ ਹੈ ਪਰ ਕਾਂਗਰਸ ‘ਚ ਅਜਿਹਾ ਨਹੀਂ ਹੋ ਸਕਦਾ। ਇਸ ਮਾਮਲੇ ‘ਚ ਰਾਹੁਲ ਗਾਂਧੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ‘ਚ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਨਵੀਨ ਦੀ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਰਾਹੁਲ ਦੇ ਬਿਆਨ ਨੇ ਉਨ੍ਹਾਂ ਨੂੰ ਠੇਸ ਪਹੁੰਚਾਈ ਹੈ ਅਤੇ ਪਾਰਟੀ ਦੇ ਅਕਸ ਨੂੰ ਵੀ ਠੇਸ ਪਹੁੰਚਾਈ ਹੈ, ਇਸ ਲਈ ਸ਼ਿਕਾਇਤ ਦਰਜ ਕਰਵਾਈ ਗਈ ਹੈ।
