Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 3:57 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਕੋਰੀਆ ਵਿੱਚ ਹੋ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਗੱਡੇ ਝੰਡੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 22 May, 2024, 08:28 PM

ਕੋਰੀਆ ਵਿੱਚ ਹੋ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 ‘ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਗੱਡੇ ਝੰਡੇ

-ਯੂ. ਐੱਸ. ਏ. ਅਤੇ ਇਟਲੀ ਨੂੰ ਹਰਾ ਕੇ ਭਾਰਤੀ ਟੀਮ ਫ਼ਾਈਨਲ ਵਿੱਚ ਦਾਖ਼ਲ

ਪਟਿਆਲਾ, 22 ਮਈ
ਕੋਰੀਆ ਵਿਖੇ ਹੋ ਰਹੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਸਟੇਜ-2 ਵਿੱਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਫ਼ਾਈਨਲ ਵਿੱਚ ਆਪਣੀ ਥਾਂ ਬਣਾ ਲਈ ਹੈ। ਇਸ ਤਿੰਨ ਮੈਂਬਰੀ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਮੋਹਰੀ ਭੂਮਿਕਾ ਨਿਭਾਈ। ਭਾਰਤੀ ਟੀਮ ਨੇ ਇਹ ਪ੍ਰਾਪਤੀ ਯੂ. ਐੱਸ. ਏ. ਅਤੇ ਇਟਲੀ ਦੀਆਂ ਟੀਮਾਂ ਨੂੰ ਹਰਾ ਕੇ ਹਾਸਲ ਕੀਤੀ ਹੈ।
ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਸੁਨਹਿਰਾ ਇਤਿਹਾਸ ਰਿਹਾ ਹੈ। ਤਾਜ਼ਾ ਪ੍ਰਾਪਤੀ ਨਾਲ਼ ਪਰਨੀਤ ਕੌਰ ਨੇ ਸਿਰਫ਼ ਪੰਜਾਬੀ ਯੂਨੀਵਰਸਿਟੀ ਜਾਂ ਪੰਜਾਬ ਦਾ ਹੀ ਨਹੀਂ ਸਗੋਂ ਸਮੁੱਚੇ ਦੇਸ ਦਾ ਨਾਮ ਰੌਸ਼ਨ ਕੀਤਾ ਹੈ।
ਖੇਡ ਵਿਭਾਗ ਦੀ ਡਾਇਰੈਕਟਰ ਡਾ. ਅਜੀਤਾ ਨੇ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਪਰਨੀਤ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਦਾ ਮਾਣ ਕਰਾਰ ਦਿੱਤਾ।
ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ। ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ।
ਹਾਲ ਹੀ ਵਿੱਚ ਉਸ ਨੇ ਚੀਨ ਦੇ ਸ਼ੰਘਾਈ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-1 ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਉਹ 20 ਤੋਂ ਵਧੇਰੇ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ। ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ।



Scroll to Top