ਬੀਬਾ ਜੈਇੰਦਰ ਕੌਰ ਨੇ ਲਿਆ ਰੈਲੀ ਦੀ ਤਿਆਰਿਆਂ ਦੀ ਜਾਇਜਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 22 May, 2024, 08:36 PM

ਬੀਬਾ ਜੈਇੰਦਰ ਕੌਰ ਨੇ ਲਿਆ ਰੈਲੀ ਦੀ ਤਿਆਰਿਆਂ ਦੀ ਜਾਇਜਾ
-ਆਤਮ-ਨਿਰਭਰ ਭਾਰਤ ਦਾ ਵਿਕਾਸ ਕਰਨ ਵਾਲੇ ਨਰਿੰਦਰ ਮੋਦੀ ਨੇ ਅੱਜ ਆਉਣਗੇ ਪਟਿਆਲਾ
ਪਟਿਆਲਾ 22 ਮਈ
ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਬੁੱਧਵਾਰ ਨੂੰ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਲੋਕਾਂ ਦੇ ਬੈਠਣ ਦੇ ਪ੍ਰਬੰਧਾਂ ਦੇ ਨਾਲ-ਨਾਲ ਰੈਲੀ ਵਾਲੀ ਥਾਂ ‘ਤੇ ਪਹੁੰਚਣ ਦੇ ਰੂਟ ਪਲਾਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਰੈਲੀ ਵਾਲੀ ਥਾਂ ’ਤੇ ਜਾਣ ਵਾਲੇ ਲੋਕਾਂ ਦੇ ਵਾਹਨਾਂ ਨੂੰ
ਪਾਰਕ ਕਰਨ ਵਾਲੀਆਂ ਥਾਵਾਂ ਬਾਰੇ ਵੀ ਗੱਲਬਾਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਨਰਿੰਦਰ ਮੋਦੀ ਦੀ ਇਕ ਝਲਕ ਦੇਖਣ ਲਈ ਸਿਰਫ਼ ਪਟਿਆਲਾ ਹੀ ਨਹੀਂ ਬਲਕਿ ਸੂਬੇ ਦੇ ਕੋਨੇ-ਕੋਨੇ ਤੋਂ ਔਰਤਾਂ ਪਟਿਆਲਾ ਵਿਖੇ ਹੋਣ ਵਾਲੀ ਰੈਲੀ ਵਿਚ ਪਹੁੰਚਣ ਲਈ ਉਤਾਵਲੀਆਂ ਹਨ। ਉਨ੍ਹਾਂ ਕਿਹਾ ਕਿ 23 ਮਈ ਦਾ ਦਿਨ ਪਟਿਆਲਾ ਦੇ ਇਤਿਹਾਸ ਵਿੱਚ ਸਦਾ ਲਈ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸਭਾ ਚੋਣਾਂ ਤੋਂ ਇੱਕ ਹਫ਼ਤਾ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਦੇ ਵਿਕਾਸ ਲਈ ਨੀਂਹ ਪੱਥਰ ਰੱਖਣ ਆ ਰਹੇ ਹਨ। ਪਟਿਆਲੇ ਤੋਂ ਸ਼ੁਰੂ ਹੋਇਆ ਵਿਕਾਸ ਦਾ ਪਸਾਰ ਪੰਜਾਬ ਦੇ ਹਰ ਕੋਨੇ
ਤੱਕ ਪਹੁੰਚੇਗਾ। 9 ਸਾਲਾਂ ਵਿੱਚ ਪੰਜਾਬ ਨੂੰ ਚਾਰ ਨਵੇਂ ਹਵਾਈ ਅੱਡੇ, 12 ਨਵੇਂ ਹਵਾਈ ਮਾਰਗ, 2 ਹਜ਼ਾਰ 232 ਕਿਲੋਮੀਟਰ ਤੋਂ ਵੱਧ ਲੰਬੇ ਰਾਜ ਮਾਰਗ ਅਤੇ 2.55 ਲੱਖ ਕਰੋੜ ਰੁਪਏ ਦੇ ਫੰਡ ਦੇਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਪਟਿਆਲਾ ਫੇਰੀ ਦੌਰਾਨ ਪਟਿਆਲਾ ਨੂੰ ਅਹਿਮ ਤੋਹਫੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਆਦਰਸ਼ ਚੋਣ ਜ਼ਾਬਤੇ ਕਾਰਨ ਪ੍ਰਧਾਨ ਮੰਤਰੀ ਵੱਲੋਂ ਪਟਿਆਲਾ ਨੂੰ ਦਿੱਤੇ ਜਾਣ ਵਾਲੇ ਐਲਾਨਾਂ ਬਾਰੇ ਸੀਮਤ ਸ਼ਬਦਾਂ ਵਿੱਚ ਚਰਚਾ ਕਰਨ, ਪਰ ਉਹ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨਾਲ ਜੁੜੇ ਵੱਡੇ
ਮਸਲੇ ਹੱਲ ਕਰਨ ਦੀ ਗੱਲ ਜ਼ਰੂਰ ਕਰ ਸਕਦੇ ਹਨ।
ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੇ ਨਾਲ-ਨਾਲ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਹ ਉਤਸ਼ਾਹ 23 ਮਈ ਨੂੰ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਜਨ ਸੈਲਾਵ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਪ੍ਰਨੀਤ ਕੌਰ ਨੇ ਹਮੇਸ਼ਾ ਹੀ ਪਟਿਆਲਾ ਦੇ ਲੋਕਾਂ ਨੂੰ ਆਪਣੇ ਪਰਿਵਾਰ ਨਾਲੋਂ ਵੱਧ ਪਹਿਲ ਦਿੱਤੀ ਹੈ, ਜਿਸ ਕਰਕੇ ਪਟਿਆਲਾ ਦੇ ਲੋਕ ਉਨ੍ਹਾਂ ‘ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲੋਂ ਵੱਧ ਭਰੋਸਾ ਕਰਦੇ ਹਨ। ਸਾਲਾਂ ਦੌਰਾਨ ਕਮਾਏ ਇਸ ਭਰੋਸੇ ਦੀ ਤਾਕਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗਾਰੰਟੀਆਂ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ ਯਕੀਨੀ ਬਣਾਉਣਗੀਆਂ। ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕੌਮੀ ਮੁੱਦਿਆਂ ਨੂੰ ਹੱਲ ਕਰਨ ਦੇ ਦਾਅਵੇ ਪੂਰਾ ਕਰਨ ਲਈ ਕੇਂਦਰ ਦੀ ਸੱਤਾ ਹਾਸਲ ਕਰਨੀ ਜ਼ਰੂਰੀ ਹੈ। ਦੇਸ਼ ਦੀਆਂ 543 ਸੀਟਾਂ ‘ਚੋਂ ਸਿਰਫ਼ 23 ਸੀਟਾਂ ‘ਤੇ ਹੀ ਚੋਣ ਲੜ ਰਹੀ ਪਾਰਟੀ ‘ਤੇ ਭਰੋਸਾ ਕਰਨਾ ਦੇਸ਼, ਸੂਬੇ ਅਤੇ ਜ਼ਿਲ੍ਹੇ ਦਾ ਭਵਿੱਖ ਨੂੰ ਖਤਰੇ ‘ਚ ਪਾਉਣ ਦੇ ਬਰਾਬਰ ਹੈ।
ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ।



Scroll to Top