ਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜ

ਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜ
ਬਿਭਵ ਕੁਮਾਰ ਲਗਾਤਾਰ ਕੁਟਦਾ ਮਾਰਦਾ ਰਿਹਾ : ਮਾਲੀਵਾਲ
ਨਵੀਂ ਦਿੱਲੀ, 17 ਮਈ
ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਕਥਿਤ ਤੌਰ ’ਤੇ ਕਈ ਵਾਰ ਲੱਤ ਮਾਰੀ ਅਤੇ ਥੱਪੜ ਮਾਰਿਆ। ਉਹ ਕਈ ਵਾਰ ਮਦਦ ਲਈ ਲਗਾਤਾਰ ਰੌਲਾ ਪਾਉਂਦੀ ਰਹੀ। ਮਾਲੀਵਾਲ ‘ਤੇ ਹੋਏ ਕਥਿਤ ਹਮਲੇ ਦੇ ਵੇਰਵੇ ਅੱਜ ਉਦੋਂ ਸਾਹਮਣੇ ਆਏ ਜਦੋਂ ਰਾਜ ਸਭਾ ਮੈਂਬਰ ਇਸ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ ਮੈਜਿਸਟ੍ਰੇਟ ਸਾਹਮਣੇ ਪੇਸ਼ ਹੋਈ।
ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਵੀਰਵਾਰ ਨੂੰ ਐੱਫਆਈਆਰ ਦਰਜ ਕੀਤੀ ਅਤੇ ਬਿਭਵ ਕੁਮਾਰ ਨੂੰ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਐੱਫਆਈਆਰ ਵਿੱਚ ਕਿਹਾ ਗਿਆ ਹੈ ਕਿ ਮਾਲੀਵਾਲ ਮਦਦ ਲਈ ਲਗਾਤਾਰ ਚੀਕ ਰਹੀ ਸੀ ਪਰ ਬਿਭਵ ਕੁਮਾਰ ਉਸ ਦੀ ਛਾਤੀ, ਪੇਟ ਅਤੇ ਉਸ ਦੇ ਸਰੀਰ ਦੇ ਹੇਠਲੇ ਹਿੱਸਿਆਂ ਵਿੱਚ ਲੱਤਾਂ ਮਾਰਦਾ ਰਿਹਾ।
