ਤਾਨਾਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਸਵੀਕਾਰ : ਅਰਵਿੰਦ ਕੇਜਰੀਵਾਲ
ਦੁਆਰਾ: Punjab Bani ਪ੍ਰਕਾਸ਼ਿਤ :Friday, 17 May, 2024, 08:28 PM

ਤਾਨਾਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਸਵੀਕਾਰ : ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 17 ਮਈ
ਅੱਜ ਅੰਮ੍ਰਿਤਸਰ ਵਿੱਚ ਭਾਜਪਾ ‘ਤੇ ਹਮਲਾ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ‘ਚ ਕਥਿਤ ਤੌਰ ‘ਤੇ ਚੱਲ ਰਹੀ ‘ਤਾਨਾਸ਼ਾਹੀ’ ਸਵੀਕਾਰ ਨਹੀਂ ਹੈ ਅਤੇ ਦੇਸ਼ ਨੇ ਪਿਛਲੇ 75 ਸਾਲਾਂ ‘ਚ ਅਜਿਹਾ ਦੌਰ ਕਦੇ ਨਹੀਂ ਦੇਖਿਆ। ਸ੍ਰੀ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਵਿਧਾਇਕਾਂ ਸਮੇਤ ਪੰਜਾਬ ਦੇ ‘ਆਪ’ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ ਤੇ ਉਨ੍ਹਾਂ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ‘ਆਪ’ ਦੀ ਜਿੱਤ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਭਾਜਪਾ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਸਾਰੇ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਜੇਲ੍ਹ ਵਿੱਚ ਡੱਕ ਰਹੀ ਹੈ। ਉਨ੍ਹਾਂ ਕਿਹਾ,‘ਸਾਡੇ ਦੇਸ਼ ਵਿੱਚ ਜੋ ਤਾਨਾਸ਼ਾਹੀ ਚੱਲ ਰਹੀ ਹੈ, ਉਹ ਸਵੀਕਾਰ ਨਹੀਂ ਹੈ।
