ਕਿਰਗਿਜਸਤਾਨ ਵਿਖੇ ਭਾਰਤੀ ਵਿਦਿਆਰਥੀਆਂ ਤੇ ਹਮਲੇ, ਘਰਾਂ ਵਿੱਚ ਰਹਿਣ ਦੀ ਸਲਾਹ

ਦੁਆਰਾ: Punjab Bani ਪ੍ਰਕਾਸ਼ਿਤ :Saturday, 18 May, 2024, 04:51 PM

ਕਿਰਗਿਜਸਤਾਨ ਵਿਖੇ ਭਾਰਤੀ ਵਿਦਿਆਰਥੀਆਂ ਤੇ ਹਮਲੇ, ਘਰਾਂ ਵਿੱਚ ਰਹਿਣ ਦੀ ਸਲਾਹ
ਨਵੀਂ ਦਿੱਲੀ, 18 ਮਈ
ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਵਿਚਾਲੇ ਕਥਿਤ ਝੜਪ ਦੇ ਮੱਦੇਨਜ਼ਰ ਭਾਰਤ ਨੇ ਅੱਜ ਉਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਮੱਧ ਏਸ਼ਿਆਈ ਦੇਸ਼ ਵਿੱਚ ਭਾਰਤੀ ਦੂਤਘਰ ਨੇ ਕਿਹਾ ਕਿ ਉਹ ਭਾਰਤੀ ਵਿਦਿਆਰਥੀਆਂ ਦੇ ਸੰਪਰਕ ਵਿੱਚ ਹੈ ਅਤੇ ਸਥਿਤੀ ਹੁਣ ਸ਼ਾਂਤ ਹੈ। ਮਿਸ਼ਨ ਨੇ ਸ਼ਹਿਰ ਵਿੱਚ ਰਹਿਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਭਾਰਤੀ ਵਿਦਿਆਰਥੀਆਂ ਨੂੰ ਭਾਰਤੀ ਦੂਤਘਰ ਨਾਲ ਨਿਯਮਤ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ।ਕਿਰਗਿਜ਼ਸਤਾਨ ਦੀ ਰਾਜਧਾਨੀ ਦੇ ਇੱਕ ਹਿੱਸੇ ਵਿੱਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਵਿਚਕਾਰ ਕਥਿਤ ਝੜਪ ਕਾਰਨ ਹਾਲਾਤ ਤਣਾਅਪੂਰਨ ਹੋ ਗਏ ਹਨ। ਇਹ ਘਟਨਾ ਕਿਰਗਿਜ਼ਸਤਾਨ ਵਿਚ ਦੱਖਣੀ ਏਸ਼ੀਆ ਤੋਂ ਬਹੁਤ ਸਾਰੇ ਪਰਵਾਸੀਆਂ ਦੀ ਮੌਜੂਦਗੀ ਕਾਰਨ ਹੈ।