Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:00 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ
ਸਾਬਕਾ ਕੌਂਸਲਰ ਮਾਲਵਿੰਦਰ ਦੇ ਘਰ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ
ਪਟਿਆਲਾ, 18 ਮਈ: ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਐਮ ਪੀ ਰਹੇ ਪ੍ਰਨੀਤ ਕੌਰ ਤੇ ਇਕ ਵਾਰ ਐਮ ਪੀ ਰਹੇ ਡਾ. ਧਰਮਵੀਰ ਗਾਂਧੀ ਪਟਿਆਲਾ ਲਈ ਕੇਂਦਰ ਸਰਕਾਰ ਤੋਂ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ ਤੇ ਪਟਿਆਲਾ ਦੇ ਪਛੜੇਪਣ ਦਾ ਇਹੀ ਮੁੱਖ ਕਾਰਣ ਹੈ। ਇਥੇ ਸਾਬਕਾ ਕੌਂਸਲਰ ਮਾਲਵਿੰਦਰ ਸਿੰਘ ਝਿੱਲ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਜਿਸਨੇ ਰੈਲੀ ਦਾ ਰੂਪ ਧਾਰ ਲਿਆ, ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਇਹਨਾਂ ਦੋਵਾਂ ਆਗੂਆਂ ਦੀ ਬਦੌਲਤ ਪਟਿਆਲਾ ਪਾਰਲੀਮਾਨੀ ਹਲਕੇ ਨੇ 25 ਸਾਲ ਗੁਆ ਲਏ ਹਨ। ਉਹਨਾਂ ਕਿਹਾ ਕਿ ਕੇਂਦਰ ਤੋਂ ਬਹੁਤ ਵੱਡੇ-ਵੱਡੇ ਪ੍ਰਾਜੈਕਟ ਲੈ ਕੇ ਪਟਿਆਲਾ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕਦਾ ਸੀ। ਇਥੇ ਰੋਜ਼ਗਾਰ ਪੈਦਾ ਕੀਤਾ ਜਾ ਸਕਦਾ ਸੀ ਪਰ ਇਹਨਾਂ ਦੋਵਾਂ ਦੀ ਨਲਾਇਕੀ ਕਾਰਣ ਮੁਸ਼ਕਿਲਾਂ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਝੱਲਣੀਆਂ ਪਈਆਂ।
ਉਹਨਾਂ ਕਿਹਾ ਕਿ ਹੁਣ ਜੇਕਰ ਲੋਕ ਉਹਨਾਂ ਦੀ ਝੋਲੀ ਇਹ ਸੀਟ ਪਾਉਣਗੇ ਤਾਂ ਉਹ ਕੰਮ ਕਰ ਕੇ ਵਿਖਾਉਣਗੇ ਕਿ ਇਕ ਸੰਸਦ ਮੈਂਬਰ ਆਪਣੇ ਹਲਕੇ ਵਾਸਤੇ ਕੀ ਕੁਝ ਕਰ ਸਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਕੜੀ ’ਤੇ ਵੋਟਾਂ ਪਾ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਕਿਉਂਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਐਮ ਪੀ ਪਰਮਜੀਤ ਸਿੰਘ ਪੰਮਾ, ਹਰਵਿੰਦਰ ਸਿੰਘ ਬੱਬੂ, ਗੁਰਵਿੰਦਰ ਸਿੰਘ ਧੀਮਾਨ, ਰਾਜਿੰਦਰ ਵਿਰਕ,ਜਗਰਾਜ ਝਿੱਲ, ਕੁਲਦੀਪ ਰੱਫਾ, ਮਾਸਟਰ ਜਗਪਾਲ ਸਿੰਘ, ਜਰਨੈਲ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਤੋਤਾ ਸਿੰਘ, ਫਤਿਹਜੀਤ ਸਿੰਘ ਜੌਲੀ, ਦਵਿੰਦਰ ਟੋਕੇਵਾਲਾ, ਰਾਜ ਟਿਵਾਣਾ, ਗੁਰਿੰਦਰਪਾਲ ਸਿੰਘ, ਕਰਮ ਸਿੰਘ ਟੌਹੜਾ,ਵਿਨੋਦ ਜਿੰਦਲ, ਰਣਜੀਤ ਨੰਬਰਦਾਰ, ਬਿਕਰਮਜੀਤ ਸਿੰਘ ਭੱਟੀ, ਡਾ. ਨਛੱਤਰ, ਪਰਸ ਰਾਮ, ਦਲਜੀਤ ਮਾਂਗਟ, ਜੋਗਿੰਦਰ ਸ਼ਰਮਾ, ਗੁਰਚਰਨ ਸਿੰਘ ਡੋਗਰ, ਬਖਸ਼ੀਸ਼ ਸੰਧੂ, ਬਲਜਿੰਦਰ ਗਾਂਧੀ, ਨਰੇਸ਼ ਕੁਮਾਰ, ਸੰਦੀਪ ਮਾਮਾ, ਮਨਪ੍ਰੀਤ ਖਰੋੜ, ਅਵਤਾਰ ਸਿੰਘ ਤਾਰੀ, ਡਿਪਟੀ ਡਾਇਰੈਕਟਰ ਮਾਨ ਸਾਹਿਬ, ਬੀਬੀ ਕਰਮਜੀਤ ਕੌਰ ਝਿੱਲ, ਬੀਬੀ ਚਰਨਜੀਤ ਕੌਰ ਅਤੇ ਲਾਭ ਸਿੰਘ ਆਦਿ ਪਤਵੰਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top