ਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ

ਦੁਆਰਾ: Punjab Bani ਪ੍ਰਕਾਸ਼ਿਤ :Saturday, 18 May, 2024, 05:28 PM

ਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ
ਬਟਾਲਾ, 17 ਮਈ
ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਦੇ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅੱਜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਹ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲਾਲੀ ਮਜੀਠੀਆ ਦੇ ਪਾਰਟੀ ਵਿੱਚ ਆਉਣ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ’ਚ ਉਮੀਦਵਾਰ ਅਨਿਲ ਜੋਸ਼ੀ ਨੂੰ ਰਾਜਸੀ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਉਹ ਲੰਘੇ ਢਾਈ-ਤਿੰਨ ਦਹਾਕਿਆਂ ਤੋਂ ਇੱਕ-ਦੂਸਰੇ ਦੇ ਕੱਟੜ ਵਿਰੋਧੀ ਸਨ। ਇਸ ਮੌਕੇ ਬਿਕਰਮ ਮਜੀਠੀਆ ਨੇ ਲਾਲੀ ਮਜੀਠੀਆ ਦੇ ਪੈਰੀਂ ਹੱਥ ਲਗਾਉਂਦਿਆਂ ਤੇ ਇਹ ਕਹਿੰਦਿਆਂ ਮੁਆਫ਼ੀ ਮੰਗੀ ਕਿ ਉਨ੍ਹਾਂ ਕੋਲੋਂ ਅਤੀਤ ਵਿੱਚ ਕੁਝ ਗ਼ਲਤੀਆਂ ਹੋਈਆਂ ਜਿਸ ਲਈ ਉਨ੍ਹਾਂ ਨੂੰ ਮੁਆਫ਼ ਕੀਤਾ ਜਾਵੇ।