ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 18 May, 2024, 07:19 PM

ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀ

ਸੰਗਰੂਰ, 18 ਮਈ:
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਹਲਕਾ-108 ਸੰਗਰੂਰ ਦੇ ਨੋਡਲ ਅਫ਼ਸਰ ਬਲਬੀਰ ਚੰਦ, ਮੈਂਬਰ ਅਮਰਜੀਤ ਸਿੰਘ ਵੱਲੋਂ ਸਥਾਨਕ ਪ੍ਰੇਮ ਸਭਾ ਸਕੂਲ ਸੰਗਰੂਰ ਵਿਖੇ ਸਾਈਕਲ ਰੈਲੀ ਕਰਵਾਈ ਗਈ।
ਇਸ ਮੌਕੇ ਸਵੀਪ ਨੋਡਲ ਅਫਸਰ ਬਲਬੀਰ ਚੰਦ ਵੱਲੋਂ ਵੋਟ ਪਾਉਣ ਦੀ ਵਿਧੀ ਸਮਝਾਈ ਗਈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਸੰਸਥਾ ਦੇ ਪ੍ਰਿੰਸੀਪਲ ਅਤੇ ਹੋਰ ਕਰਮਚਾਰੀਆਂ ਨੇ ਸਵੀਪ ਟੀਮ ਨੂੰ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ 1 ਜੂਨ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਬਿਨਾ ਕਿਸੇ ਲਾਲਚ ਜਾਂ ਡਰ ਤੋਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਵਿਸ਼ਵਾਸ ਦਿਵਾਇਆ।