Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ

ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ

ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ

ਰਿਹਰਸਲ ਵਿੱਚੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖਿਲਾਫ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੋਵੇਗੀ ਸਖਤ ਕਾਰਵਾਈ

ਸੰਗਰੂਰ, 18 ਮਈ:
ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਮਿਤੀ 19 ਮਈ ਦਿਨ ਐਤਵਾਰ ਨੂੰ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੋਜਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੋਜਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਕਰਮਚਾਰੀ ਰਿਹਰਸਲ ਦੌਰਾਨ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖਿਲਾਫ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 099-ਲਹਿਰਾ ਦੇ ਚੋਣ ਅਮਲੇ ਦੀ ਰਿਹਰਸਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਖੇ, 100-ਦਿੜ੍ਹਬਾ ਦੇ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ, 101-ਸੁਨਾਮ ਦੇ ਚੋਣ ਅਮਲੇ ਦੀ ਰਿਹਰਸਲ ਪਟਿਆਲਾ ਰੋਡ ਸੁਨਾਮ ਵਿਖੇ ਸਥਿਤ ਮਹਾਰਾਜਾ ਪੈਲੇਸ, 107-ਧੂਰੀ ਦੇ ਚੋਣ ਅਮਲੇ ਦੀ ਰਿਹਰਸਲ ਯੂਨੀਵਰਸਿਟੀ ਕਾਲਜ ਬੇਨੜਾ ਅਤੇ 108-ਸੰਗਰੂਰ ਦੇ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਹੋਵੇਗੀ।

Advertisement
Advertisement
Advertisement
Advertisement
Scroll to Top