ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 18 May, 2024, 07:20 PM

ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ

ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਵਿੱਚ ਵੋਟਰਾਂ ਲਈ ਸੁਵਿਧਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਆਦੇਸ਼

ਲਹਿਰਾ/ਖਨੌਰੀ/ ਸੰਗਰੂਰ, 18 ਮਈ –
ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਦਿਨੇਸ਼ਨ ਐੱਚ. (ਆਈ.ਏ.ਐਸ.) ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿਚ ਬਣੇ ਪੋਲਿੰਗ ਬੂਥਾਂ ਦਾ ਨਿਰੀਖਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਲੜੀ ਦੇ ਤਹਿਤ ਅੱਜ ਉਹਨਾਂ ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਸਥਿਤ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਗਿਆ ਅਤੇ ਉੱਥੇ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਮਿਤੀ 1 ਜੂਨ ਨੂੰ ਵੋਟ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪਹੁੰਚਣ ਵਾਲੇ ਵੋਟਰਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਫਸਰ ਲਹਿਰਾ ਨੂੰ ਆਖਿਆ ਕਿ ਉਹ ਸਾਰੀਆਂ ਤਿਆਰੀਆਂ ਆਪਣੀ ਨਿਗਰਾਨੀ ਹੇਠ ਮੁਕੰਮਲ ਕਰਵਾਉਣ। ਉਹਨਾਂ ਨੇ ਪੋਲਿੰਗ ਬੂਥਾਂ ਵਿੱਚ ਤੈਨਾਤ ਅਮਲੇ ਨੂੰ ਹਦਾਇਤ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ 70 ਫੀਸਦੀ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵੀ ਨਾਗਰਿਕਾਂ ਵਿੱਚ ਨਿਰੰਤਰ ਜਾਗਰੂਕਤਾ ਪੈਦਾ ਕੀਤੀ ਜਾਵੇ। ਇਸ ਮੌਕੇ ਉਨਾਂ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।