ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਕਾਰਜਸ਼ੀਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ 19 ਮਈ

ਦੁਆਰਾ: Punjab Bani ਪ੍ਰਕਾਸ਼ਿਤ :Sunday, 19 May, 2024, 06:14 PM

ਸ਼ੋ੍ਰਮਣੀ ਕਮੇਟੀ ਵਫ਼ਦ ਨੇ ਬੰਦੀ ਸਿੰਘ ਭਾਈ ਸਮਸ਼ੇਰ ਸਿੰਘ ਨਾਲ ਕੀਤੀ ਮੁਲਾਕਾਤ
ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਕਾਰਜਸ਼ੀਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪਟਿਆਲਾ 19 ਮਈ
ਜੇਲ੍ਹਾਂ ’ਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ, ਉਥੇ ਹੀ ਕਾਨੂੰਨੀ ਅਤੇ ਆਰਥਿਕ ਤੌਰ ’ਤੇ ਹਰ ਸੰਭਵ ਸਹਾਇਤਾ ਵੀ ਮੁਹੱਈਆ ਕਰਵਾ ਰਹੀ ਹੈ। ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਮਾਨਤ ’ਤੇ ਰਿਹਾਅ ਹੋ ਕੇ ਆਏ ਬੰਦੀ ਭਾਈ ਸ਼ਮਸ਼ੇਰ ਸਿੰਘ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਕੀਤਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅੱਜ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਕਤਲ ਮਾਮਲੇ ’ਚ ਸਜ਼ਾਜ਼ਾਫਤਾ ਭਾਈ ਸ਼ਮਸ਼ੇਰ ਸਿੰਘ ਮੁੜ ਜ਼ਮਾਨਤ ’ਤੇ ਰਿਹਾਅ ਹੋ ਕੇ ਪਰਤੇ ਹਨ, ਜਿਨ੍ਹਾਂ ਨਾਲ ਮੁਲਾਕਾਤ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਦੀ ਅਗਵਾਈ ’ਚ ਵਫ਼ਦ ਨੇ ਭਾਈ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਇਸ ਦੌਰਾਨ ਵਫ਼ਦ ਨੇ ਭਾਈ ਸ਼ਮਸ਼ੇਰ ਸਿੰਘ ਨੂੰ ਸਿਰਪੋਓ ਦੀ ਬਖਸ਼ਿਸ਼ ਕੀਤੀ ਅਤੇ ਗੱਲਬਾਤ ਕਰਦਿਆਂ ਮੈਨੇਜਰ ਕਰਨੈਲ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਾਰਜਸ਼ੀਲ ਹੈ, ਜਿਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀਆਂ ਪੱਕੀਆਂ ਜ਼ਮਾਨਤਾਂ ਲਈ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ, ਉਥੇ ਹੀ ਪਰਿਵਾਰ ਮੈਂਬਰਾਂ ਤੱਕ ਹਰ ਮਹੀਨੇ ਆਰਥਿਕ ਸਹਾਇਤਾ ਵੀ ਪਹੁੰਚਾਈ ਜਾ ਰਹੀ ਹੈ।
ਇਸ ਮੁਲਾਕਾਤ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਦੀ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਫੋਨ ’ਤੇ ਗੱਲਬਾਤ ਕਰਵਾਈ ਗਈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਨੂੰ ਲੈ ਕੇ ਜਿਥੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਭਾਈ ਸ਼ਮਸ਼ੇਰ ਸਿੰਘ ਨੂੰ ਨਿੱਜੀ ਤੌਰ ’ਤੇ ਮਿਲਣ ਦਾ ਭਰੋਸਾ ਵੀ ਦਿੱਤਾ, ਉਥੇ ਹੀ ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਗਲਤ ਰਵੱਈਆ ਕਾਰਨ ਮਨੁੱਖੀ ਅਧਿਕਾਰਾਂ ਘਾਣ ਹੋ ਰਿਹਾ ਹੈ ਅਤੇ ਹੋ ਰਹੀ ਅਜਿਹੀ ਅਣਦੇਖੀ ਪ੍ਰਤੀ ਸਰਕਾਰਾਂ ਅਤੇ ਅਦਾਲਤਾਂ ਨੂੰ ਸੁਚਾਰੂ ਕਦਮ ਚੁੱਕਣ ਦੀ ਲੋੜ ਹੈ। ਇਸ ਦੌਰਾਨ ਵਫ਼ਦ ਵਿਚ ਮੈਨੇਜਰ ਕਰਨੈਲ ਸਿੰਘ ਤੋਂ ਇਲਾਵਾ ਭਾਈ ਹਜੂਰ ਸਿੰਘ ਅਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।



Scroll to Top