Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:01 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ ‘ਤੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

ਚੋਣਾਂ ਤੋਂ ਬਾਅਦ ਮਾਨ ਸਰਕਾਰ ਖਿਲਾਫ ਅੰਦੋਲਨ ਛੇੜਨ ਦਾ ਅਹਿਦ ਲਿਆ

ਲੁਧਿਆਣਾ, 19 ਮਈ, 2024:

ਲੁਧਿਆਣਾ ਵਿੱਚ ਆਪਣੇ ਹਾਲੀਆ ਚੋਣ ਪ੍ਰਚਾਰ ਦੌਰਾਨ, ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਨੋ ਓਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ.) ਸਬੰਧੀ ਮਾਨ ਸਰਕਾਰ ਦੇ ਅਧੂਰੇ ਵਾਅਦਿਆਂ ‘ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਇਸੇ ਸਿਲਸਿਲੇ ਵਿੱਚ, ਵੜਿੰਗ ਨੂੰ ਲੁਧਿਆਣਾ ਦੇ ਲੋਕਾਂ ਤੋਂ ਕਾਫੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਜ਼ਮੀਨਾਂ ਅਤੇ ਜਾਇਦਾਦਾਂ ਦੀ ਰਜਿਸਟਰੀ ਲਈ ਐਨਓਸੀ ਬੰਦ ਕਰਨ ਸਬੰਧੀ ਐਲਾਨ ਦੇ ਬਾਵਜੂਦ ਇਹ ਅਜੇ ਵੀ ਇੱਕ ਜ਼ਰੂਰੀ ਸ਼ਰਤ ਬਣੀ ਹੋਈ ਹੈ। ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਐਨਓਸੀ ਨਾ ਮਿਲਣ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੁੱਦੇ ‘ਤੇ ਬੋਲਦਿਆਂ ਵੜਿੰਗ ਨੇ ਕਿਹਾ, “ਇਹ ਸਿਰਫ ਇਕ ਝੂਠ ਨਹੀਂ ਹੈ, ਜੋ ਕਿ ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਬੋਲਿਆ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵਾਰ-ਵਾਰ ਗੁੰਮਰਾਹ ਕੀਤਾ ਹੈ। ਉਨ੍ਹਾਂ ਦੀ ਸਰਕਾਰ ਨਸ਼ੇ ਦੇ ਖਾਤਮੇ, ਰੁਜ਼ਗਾਰ ਸਿਰਜਣ, ਸਿੱਖਿਆ ਅਤੇ ਸਿਹਤ ਢਾਂਚੇ ਵਿੱਚ ਸੁਧਾਰ, ਕਿਸਾਨਾਂ ਨੂੰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਸਮੇਤ ਆਪਣੇ ਮੁੱਖ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ।”

ਵੜਿੰਗ ਨੇ ਕਿਹਾ, “ਪੰਜਾਬ ਨੂੰ ਲੋਕਾਂ ਦੀ ਭਲਾਈ ਨੂੰ ਸਮਰਪਿਤ ਸਰਕਾਰ ਦੀ ਲੋੜ ਹੈ, ਨਾ ਕਿ ਕਿਸੇ ਵੀ ਝੂਠੇ ਵਾਅਦਿਆਂ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ ‘ਤੇ ਨਿਰਭਰ ਰਹਿਣ ਵਾਲੀ ਸਰਕਾਰ ਦੀ। ਅਸੀਂ ਚੋਣਾਂ ਤੋਂ ਬਾਅਦ ‘ਆਪ’ ਸਰਕਾਰ ਨੂੰ ਐਨਓਸੀ ਦੇ ਮੁੱਦੇ ‘ਤੇ ਜਵਾਬਦੇਹ ਬਣਾਉਣ ਲਈ ਪ੍ਰਦਰਸ਼ਨ ਕਰਾਂਗੇ।”

ਇਸ ਦੌਰਾਨ ਵੜਿੰਗ ਦੀ ਚੋਣ ਮੁਹਿੰਮ ਨੂੰ ਲੁਧਿਆਣਾ ਉੱਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਿਆਂ ਵਿੱਚ ਭਾਰੀ ਸਮਰਥਨ ਮਿਲਿਆ। ਜਿੱਥੇ ਛੋਟੀਆਂ ਮੀਟਿੰਗਾਂ ਵੱਡੀਆਂ ਰੈਲੀਆਂ ਵਿੱਚ ਬਦਲ ਗਈਆਂ। ਉਨ੍ਹਾਂ ਨੇ ਲੁਧਿਆਣਾ ਦੇ ਭਵਿੱਖ ਲਈ ਇੱਕ ਮਜ਼ਬੂਤ ​​ਯੋਜਨਾ ਦੀ ਰੂਪਰੇਖਾ ਦਿੰਦੇ ਹੋਏ ਆਪਣਾ ਵਿਆਪਕ ਵਿਜ਼ਨ ਡਾਕੂਮੈਂਟ “ਡਰਾਈਵ ਇਟ” ਵੀ ਸਾਂਝਾ ਕੀਤਾ।

ਡਾਕੂਮੈਂਟ ਲੁਧਿਆਣਾ ਲਈ ਇੱਕ ਵਿਆਪਕ ਯੋਜਨਾ ਪੇਸ਼ ਕਰਦਾ ਹੈ, ਜਿਸ ਵਿੱਚ ਉਦਯੋਗਿਕ ਪੁਨਰ ਸੁਰਜੀਤੀ, ਵਾਤਾਵਰਣ ਸਥਿਰਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਸ ਦੌਰਾਨ ਪ੍ਰਮੁੱਖ ਪਹਿਲਕਦਮੀਆਂ ਵਿੱਚ 650 ਕਰੋੜ ਰੁਪਏ ਦੇ ਪ੍ਰੋਜੈਕਟ ਨਾਲ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨਾ, ਟਿਕਾਊ ਵਿਕਾਸ ਲਈ ਇੱਕ ਖੋਜ ਫੰਡ ਸਥਾਪਤ ਕਰਨਾ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਵਿਸ਼ੇਸ਼ ਪੈਕੇਜ ਨਾਲ ਉਦਯੋਗਿਕ ਕਲੱਸਟਰ ਬਣਾਉਣਾ ਸ਼ਾਮਲ ਹੈ। ਜਦੋਂ ਕਿ ਬੁਨਿਆਦੀ ਢਾਂਚੇ ਦੀ ਤਰੱਕੀ ਵਿੱਚ ਇੱਕ ਅਤਿ-ਆਧੁਨਿਕ ਪ੍ਰਦਰਸ਼ਨੀ ਕੇਂਦਰ, ਰਿੰਗ ਰੋਡ ਪ੍ਰੋਜੈਕਟ ਨੂੰ ਪੂਰਾ ਕਰਨਾ ਅਤੇ ਵੱਡੇ ਪੱਧਰ ‘ਤੇ ਰੁੱਖ ਲਗਾਉਣਾ ਸ਼ਾਮਲ ਹੈ। ਇਹ ਜ਼ਮੀਨੀ ਪਾਣੀ ਲਈ ਸਰਫ਼ੇਸ ਵਾਟਰ, ਇਲੈਕਟ੍ਰਿਕ ਅਤੇ ਸੀਐਨਜੀ ਆਟੋ ਲਈ ਸਬਸਿਡੀਆਂ ਤੇ ਸਰਕਾਰੀ ਇਮਾਰਤਾਂ ਨੂੰ 100% ਸੂਰਜੀ ਊਰਜਾ ਨਾਲ ਲੈਸ ਕਰਨ ਦੇ ਟੀਚੇ ਦੀ ਵਕਾਲਤ ਕਰਦਾ ਹੈ। ਬਾਕੀ ਪ੍ਰੋਜੈਕਟਾਂ ਵਿੱਚ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ, ਖੇਡ ਸਹੂਲਤਾਂ ਦਾ ਨਵੀਨੀਕਰਨ, ਸਾਹਿਰ ਲੁਧਿਆਣਵੀ ਯਾਦਗਾਰੀ ਕੇਂਦਰ ਦੀ ਸਥਾਪਨਾ, ਇਲੈਕਟ੍ਰਿਕ ਬੱਸਾਂ ਨਾਲ ਜਨਤਕ ਆਵਾਜਾਈ ਨੂੰ ਵਧਾਉਣਾ ਅਤੇ ਇੰਟੈਲੀਜੈਂਟ ਟਰੈਫਿਕ ਸਿਸਟਮ ਨੂੰ ਲਾਗੂ ਕਰਨਾ ਸ਼ਾਮਲ ਹੈ।

Advertisement
Advertisement
Advertisement
Advertisement
Scroll to Top