ਪਾਤਸ਼ਾਹੀ ਤੀਜੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪਾਤਸ਼ਾਹੀ ਤੀਜੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਵੇਗਾ ਧਾਰਮਕ ਸਮਾਗਮ : ਮੈਨੇਜਰ ਕਰਨੈਲ ਸਿੰਘ
ਪਟਿਆਲਾ 20 ਮਈ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਾਤਸ਼ਾਹੀ ਤੀਸਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਪਾਠੀ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 22 ਮਈ ਨੂੰ ਗੁਰੂ ਘਰ ਦੇ ਦੀਵਾਨ ਹਾਲ ਵਿਖੇ ਸਵੇਰੇ 10.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਧਾਰਮਕ ਸਮਾਗਮ ਵਿਚ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਸੰਗਤਾਂ ਧਾਰਮਕ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।
