ਕਾਂਗਰਸੀ ਆਗੂ ਸੁਖ ਤੇਜਾ ਦੇ ਘਰ ਆਮਦਨ ਕਰ ਵਿਭਾਗ ਨੇ ਮਾਰਿਆ ਛਾਪਿਆ

ਦੁਆਰਾ: Punjab Bani ਪ੍ਰਕਾਸ਼ਿਤ :Saturday, 25 May, 2024, 03:54 PM

ਕਾਂਗਰਸੀ ਆਗੂ ਸੁਖ ਤੇਜਾ ਦੇ ਘਰ ਆਮਦਨ ਕਰ ਵਿਭਾਗ ਨੇ ਮਾਰਿਆ ਛਾਪਿਆ
ਗੁਰਦਾਸਪੁਰ, 25 ਮਈ
ਕਾਂਗਰਸ ਦੇ ਸੀਨੀਅਰ ਆਗੂ ਅਤੇ ਬਟਾਲਾ ਨਗਰ ਨਿਗਮ ਦੇ ਮੇਅਰ ਸੁੱਖ ਤੇਜਾ ਦੇ ਘਰ ਅੱਜ ਆਮਦਨ ਕਰ ਵਿਭਾਗ ਨੇ ਛਾਪਾ ਮਾਰਿਆ। ਇਸੇ ਤਰ੍ਹਾਂ ਸੱਤ ਹੋਰ ਥਾਵਾਂ ਉਤੇ ਵਿਭਾਗ ਵੱਲੋਂ ਕਾਰਵਾਈ ਕਰਨ ਦੀ ਸੂਚਨਾ ਹੈ। ਇਥੋਂ ਦੇ ਉਮਰਪੁਰਾ ਰੋਡ ਉਤੇ ਮੇਅਰ ਤੇਜਾ ਦੇ ਘਰ ਜਿਵੇਂ ਹੀ ਛਾਪਾ ਪਿਆ ਤਾਂ ਲੋਕ ਤੇ ਕਾਂਗਰਸ ਆਗੂ ਇਕੱਠੇ ਹੋਏ। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੌਕੇ ’ਤੇ ਪਹੁੰਚੇ। ਇਨ੍ਹਾਂ ਨੇ ਭਾਜਪਾ ਅਤੇ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਦੋਵਾਂ ਨੇ ਆਖਿਆ ਕਿ ਚੋਣਾਂ ਦੌਰਾਨ ਛਾਪਾ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਹੌਸਲਾ ਪਸਤ ਨਹੀਂ ਕਰ ਸਕਦਾ। ਉਨ੍ਹਾਂ ਨੇ ਭਾਜਪਾ ਅਤੇ ਆਪ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।