Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

– ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 40 ਜਿੰਦਾ ਕਾਰਤੂਸ, ਵਰਨਾ ਕਾਰ, ਤਿੰਨ ਮੋਟਰਸਾਈਕਲ ਕੀਤੇ ਬਰਾਮਦ

– ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਮੁਲਜ਼ਮ ਵਿਦਿਆਰਥੀ ਹਨ ਅਤੇ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

– ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ: ਡੀਜੀਪੀ ਪੰਜਾਬ

– ਪਿਛਲੇ ਚਾਰ ਮਹੀਨਿਆਂ ਤੋਂ ਇਸ ਤਸਕਰੀ ਦੇ ਧੰਦੇ ਵਿੱਚ ਸਰਗਰਮ ਸਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ: ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ

ਚੰਡੀਗੜ੍ਹ/ਫਾਜ਼ਿਲਕਾ, 26 ਮਈ:

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਸ਼ੁੱਧ ਹੈਰੋਇਨ ਅਤੇ 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਲਵਲੀ (21), ਸੁਖਚੈਨ ਸਿੰਘ ਉਰਫ ਲੱਕੀ (19) ਅਤੇ ਸੋਲਵ ਸਿੰਘ (19) ਤਿੰਨੋਂ ਵਾਸੀ ਪਿੰਡ ਪੀਰੇ ਕੇ ਉਤਰ, ਫਾਜ਼ਿਲਕਾ; ਗੁਰਚਰਨ ਸਿੰਘ ਉਰਫ ਮਿਲਖਾ (21) ਵਾਸੀ ਪਿੰਡ ਚੱਕ ਸਵਾਹ ਵਾਲਾ, ਫਾਜ਼ਿਲਕਾ, ਕਰਨਦੀਪ ਸਿੰਘ (29) ਵਾਸੀ ਪਿੰਡ ਬਾਦਲ ਕੇ, ਫਾਜ਼ਿਲਕਾ, ਦਲਜੀਤ ਸਿੰਘ ਉਰਫ ਮਾਨੀ (23) ਵਾਸੀ ਮਹਾਤਮ ਨਗਰ, ਫਾਜ਼ਿਲਕਾ ਅਤੇ ਕਮਲਦੀਪ ਸਿੰਘ (32) ਵਾਸੀ ਪਿੰਡ ਕੋਟ ਗੋਬਿੰਦਪੁਰਾ, ਕਪੂਰਥਲਾ ਵਜੋਂ ਹੋਈ ਹੈ। ਮੁਲਜ਼ਮ ਕਮਲਦੀਪ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪਹਿਲਾਂ ਵੀ ਕਪੂਰਥਲਾ ਵਿੱਚ ਐਨਡੀਪੀਐਸ ਐਕਟ ਦੇ ਦੋ ਕੇਸਾਂ ਵਿੱਚ ਸ਼ਾਮਲ ਹੈ।

ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 40 ਜਿੰਦਾ ਕਾਰਤੂਸ, ਛੇ ਮੋਬਾਈਲ ਫ਼ੋਨ, 8.4 ਗ੍ਰਾਮ ਸੋਨਾ ਅਤੇ 68.97 ਗ੍ਰਾਮ ਚਾਂਦੀ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਐਚਆਰ 06 ਵਾਈ 8681) ਅਤੇ ਤਿੰਨ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ਿਆਦਾਤਰ ਮੁਲਜ਼ਮ, ਜੋ ਕਿ ਅੱਲ੍ਹੜ ਉਮਰ ਦੇ ਹਨ, ਵਿਦਿਆਰਥੀ ਹਨ ਅਤੇ ਜਦੋਂ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ, ਉਨ੍ਹਾਂ ਦੀ ਜਾਣ-ਪਛਾਣ ਕਪੂਰਥਲਾ ਅਧਾਰਿਤ ਨਸ਼ਾ ਤਸਕਰ ਕਮਲਦੀਪ ਸਿੰਘ ਨਾਲ ਹੋਈ ਅਤੇ ਉਹਨਾਂ ਨੇ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ।

ਉਨ੍ਹਾਂ ਕਿਹਾ ਕਿ ਉਹਨਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਬਲਜਿੰਦਰ ਸਿੰਘ, ਸੁਖਚੈਨ ਸਿੰਘ, ਸੋਲਵ ਸਿੰਘ, ਗੁਰਚਰਨ ਸਿੰਘ, ਕਰਨਦੀਪ ਸਿੰਘ ਅਤੇ ਕਮਲਦੀਪ ਸਿੰਘ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਮੁਲਜ਼ਮ ਬਲਜਿੰਦਰ ਦੇ ਘਰ ਛੁਪਾ ਕੇ ਰੱਖੀ ਹੈ।

ਉਹਨਾਂ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਅਮੀਰ ਖਾਸ ਦੀਆਂ ਟੀਮਾਂ ਨੇ ਮੌਕੇ ‘ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਵਰਨਾ ਕਾਰ ‘ਚ ਘਰ ਤੋਂ ਜਾਣ ਵਾਲੇ ਸਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਨਸ਼ੀਲੇ ਪਦਾਰਥਾਂ ਦੀ ਖੇਪ, ਜਿੰਦਾ ਕਾਰਤੂਸ ਅਤੇ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਪੁਲਿਸ ਟੀਮਾਂ ਨੇ ਮੁਲਜ਼ਮ ਦਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਜ਼ਿਆਦਾਤਰ ਪਹਿਲੀ ਵਾਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਏ ਸਨ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਨਸ਼ਾ ਤਸਕਰੀ ਦੇ ਇਸ ਧੰਦੇ ਵਿੱਚ ਲੱਗੇ ਹੋਏ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰ. 23 ਮਿਤੀ 23/05/2024 ਨੂੰ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 23 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਫਾਜ਼ਿਲਕਾ ਪੁਲਿਸ ਨੇ 16 ਮਾਰਚ 2024 ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 22.57 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Advertisement
Advertisement
Advertisement
Advertisement
Scroll to Top