Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:34 pm

+91 90915 01313 , +91 90916 01313

punjabbanni@gmail.com
punjabbani@yahoo.com

'ਲੋਕ ਸਭਾ ਚੋਣਾਂ 2024' ਚੋਣ ਅਮਲਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਸ਼ੌਕਤ ਅਹਿਮਦ ਪਰੇ

'ਲੋਕ ਸਭਾ ਚੋਣਾਂ 2024' ਚੋਣ ਅਮਲਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਸ਼ੌਕਤ ਅਹਿਮਦ ਪਰੇ

‘ਲੋਕ ਸਭਾ ਚੋਣਾਂ 2024’
ਚੋਣ ਅਮਲਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਸ਼ੌਕਤ ਅਹਿਮਦ ਪਰੇ
-ਚੋਣ ਅਮਲੇ ਦੀ ਤੀਜੀ ਰਿਹਰਸਲ ਮੌਕੇ ਚੋਣ ਪ੍ਰਕ੍ਰਿਆ ਦੀਆਂ ਬਾਰੀਕੀਆਂ ਤੋਂ ਕਰਵਾਇਆ ਜਾਣੂ
-1 ਜੂਨ ਨੂੰ ਵੋਟਾਂ ਪੁਆਉਣ ਲਈ ਪੋਲਿੰਗ ਪਾਰਟੀਆਂ 31 ਮਈ ਨੂੰ ਪੋਲਿੰਗ ਸਟੇਸ਼ਨਾਂ ਲਈ ਹੋਣਗੀਆਂ ਰਵਾਨਾ
ਪਟਿਆਲਾ, 26 ਮਈ:
ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ‘ਚ 1742 ਪੋਲਿੰਗ ਬੂਥਾਂ ‘ਤੇ 1 ਜੂਨ ਨੂੰ ਵੋਟਾਂ ਪੁਆਉਣ ਦੇ ਅਮਲ ਨੂੰ ਸਫ਼ਲਤਾ ਪੂਰਵਕ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਅੱਜ ਪੋਲਿੰਗ ਪਾਰਟੀਆਂ ਨੂੰ ਵੋਟਾਂ ਪੁਆਉਣ ਦੀ ਅੰਤਿਮ ਰਿਹਰਸਲ ਕਰਵਾਈ। ਇਸ ਦੌਰਾਨ ਦੂਜੇ ਜ਼ਿਲ੍ਹਿਆਂ ਦੇ ਪਟਿਆਲਾ ਵਿਖੇ ਤਾਇਨਾਤ ਮੁਲਾਜਮ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲੇਟ ਜਰੀਏ ਪੁਆਈਆਂ ਗਈਆਂ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਚੋਣ ਅਮਲੇ ਦੀ ਇਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕ੍ਰਿਆ ਤੋਂ ਬਾਰੀਕੀ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਾਰੀਆਂ ਪੋਲਿੰਗ ਪਾਰਟੀਆਂ 31 ਮਈ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ ਅਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ।
ਸ਼ੌਕਤ ਅਹਿਮਦ ਪਰੇ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਸਮੁੱਚੇ ਚੋਣ ਅਮਲੇ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਨੂੰ ਕੋਈ ਸ਼ੰਕਾ ਹੈ ਤਾਂ ਉਸਦਾ ਨਿਵਾਰਨ ਜਰੂਰ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਗ਼ਲਤੀ ਦੀ ਕੋਈ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ।
ਸਿਖਲਾਈ ਦੌਰਾਨ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਇਡਿੰਗ ਅਫ਼ਸਰ ਤੇ ਪੋਲ ਅਫ਼ਸਰ ਵਜੋਂ ਪਾਰਟੀਆਂ ਬਣਾਕੇ ਅੱਜ ਦੂਜੀ ਰਿਹਰਸਲ ਮੌਕੇ ਹਰ ਮੈਂਬਰ ਦੀ ਜਿੰਮੇਵਾਰੀ, ਪ੍ਰੀਜਾਈਡਿੰਗ ਅਫ਼ਸਰ ਦੀ ਡਾਇਰੀ ਤੇ ਚੈਕਲਿਸਟ, ਈ.ਵੀ.ਐਮਜ਼ ਤੇ ਵੀ.ਵੀ.ਪੈਟ ਮਸ਼ੀਨਾਂ, 17-ਏ, 17-ਬੀ ਤੇ 17-ਸੀ ਫਾਰਮ, ਸੀਲਾਂ, ਟੈਗ, ਪੋਲਿੰਗ ਏਜੰਟਾਂ ਦੇ ਦਸਤਖ਼ਤ ਤੇ ਹੋਰ ਦਸਤਾਵੇਜਾਂ, ਮਤਦਾਨ ਲਈ ਜਰੂਰੀ ਹਦਾਇਤਾਂ ਅਤੇ ਵੋਟਾਂ ਲਈ ਜਰੂਰੀ ਸਮਾਨ ਆਦਿ ਬਾਰੇ ਵੀ ਮੁਕੰਮਲ ਸਿਖਲਾਈ ਦਿੱਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਮੁੱਚੀ ਚੋਣ ਪ੍ਰਕ੍ਰਿਆ ਨੂੰ ਸੁਤੰਤਰ, ਨਿਰਪੱਖ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜਾਉਣ ਲਈ ਸਮੁੱਚਾ ਚੋਣ ਅਮਲਾ ਪਾਬੰਦ ਹੈ।
ਪਟਿਆਲਾ ਦਿਹਾਤੀ ਦੇ ਰਿਟਰਨਿੰਗ ਅਧਿਕਾਰੀ-ਕਮ-ਏ.ਡੀ.ਸੀ. ਨਵਰੀਤ ਕੌਰ ਸੇਖੋਂ, ਘਨੌਰ ਦੇ ਏ.ਆਰ.ਓ. ਕੰਨੂ ਗਰਗ, ਰਾਜਪੁਰਾ ਦੇ ਏ.ਆਰ.ਓ. ਜਸਲੀਨ ਕੌਰ ਭੁੱਲਰ, ਪਟਿਆਲਾ ਦੇ ਐਸ.ਡੀ.ਐਮ. ਅਰਵਿੰਦ ਕੁਮਾਰ, ਨਾਭਾ ਦੇ ਆਰ.ਓ. ਤਰਸੇਮ ਚੰਦ, ਸਨੌਰ ਦੇ ਏ.ਆਰ.ਓ. ਬਬਨਦੀਪ ਸਿੰਘ ਵਾਲੀਆ, ਪਾਤੜਾਂ ਦੇ ਏ.ਆਰ.ਓ. ਰਵਿੰਦਰ ਸਿੰਘ ਤੇ ਐਸ.ਡੀ.ਐਮ. ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਅੱਜ ਚੋਣ ਅਮਲੇ ਨੇ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹ ਨਾਲ ਰਿਹਰਸਲ ਵਿੱਚ ਹਿੱਸਾ ਲਿਆ। ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਦੱਸਿਆ ਕਿ ਚੋਣ ਅਮਲੇ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਵੋਟਾਂ ਪੁਆਉਣ ਦਾ ਕਾਰਜ ਨਿਰਵਿਘਨਤਾ ਨਾਲ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Advertisement
Advertisement
Advertisement
Advertisement
Scroll to Top