Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਗਿਆਨੀ ਪਿ੍ਰਤਪਾਲ ਸਿੰਘ ਚਲਾਇਆ ਕਥਾ ਕੀਰਤਨ ਪ੍ਰਵਾਹ, ਹਜੂਰੀ ਰਾਗੀ ਭਾਈ ਨਵਨੀਤ ਸਿੰਘ ਨੇ ਕੀਤਾ ਨਿਹਾਲ
ਧਰਮ ਦੇ ਪ੍ਰਚਾਰ ਪਸਾਰ ਦੌਰਾਨ ਗੁਰੂ ਸਾਹਿਬ ਨੇ ਪਾਇਆ ਵਿਲੱਖਣ ਯੋਗਦਾਨ : ਜਥੇਦਾਰ ਜਸਮੇਰ ਸਿੰਘ ਲਾਛੜੂ
ਪਟਿਆਲਾ 23 ਮਈ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਨਥਾਥਾ ਸਾਹਿਬ ਵਿਖੇ ਮਾਨਵਤਾ ਦੇ ਰਹਿਬਰ ਗੁਰੂ ਅਮਰਦਾਸ ਜੀ ਦੇ ਚਰਨਛੋਹ ਪਾਵਨ ਅਸਥਾਨ ਵਿਖੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਦੀ ਯੋਗ ਅਗਵਾਈ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਸਿੰਘ ਸਾਹਿਬ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਕਥਾ ਪ੍ਰਵਾਹ ਰਾਹੀਂ ਸੰਗਤਾਂ ਨੂੰ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਨਵਨੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਪ੍ਰਮੁੱਖ ਸਖਸ਼ੀਅਤਾਂ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਸ਼ਾਮਲ ਸਨ।
ਸਮਾਗਮ ਦੌਰਾਨ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਨਾਲ ਸਬੰਧਤ ਚਰਨਛੋਹ ਅਸਥਾਨ ਹੈ, ਜਿਥੇ ਗੁਰੂ ਸਾਹਿਬ ਧਰਮ ਦੇ ਪ੍ਰਚਾਰ ਅਤੇ ਸਿੱਖ ਧਰਮ ਦੇ ਵਿਕਾਸ ਕਾਰਜ ਕਰਦੇ ਹੋਏ ਇਸ ਪਾਵਨ ਅਸਥਾਨ ’ਤੇ ਪਹੁੰਚੇ ਸਨ ਅਤੇ ਪ੍ਰਮਾਤਮਾ ਨੂੰ ਪਾਉਣ ਜੀਵਨ ਜਾਂਚ ਸੰਗਤਾਂ ਨੂੰ ਦਿੱਤੀ। ਜਥੇਦਾਰ ਲਾਛੜੂ ਨੇ ਸੰਗਤਾਂ ਨੂੰ ਦੱਸਿਆ ਕਿ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਦੀ ਜੋਤਿ ਗੁਰੂ ਅਮਰਦਾਸ ਜੀ ਨੇ ਗੁਰਦੁਆਰਾ ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਰਕੇ ਸਿੱਖ ਕੌਮ ਅਜਿਹਾ ਮੁਕੱਦਸ ਅਸਥਾਨ ਦਿੱਤਾ, ਜਿਥੇ ਸੰਗਤਾਂ ਵਿਸਾਖੀ ਪੁਰਬ ਮੌਕੇ ਸੰਗਤਾਂ ਹੁੰਮ ਹੁੰਮਾ ਕੇ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸ਼ਬਦ ਗੁਰੂ ਨਾਲ ਜੁੜਨਾ ਕਰੀਏ ਅਤੇ ਗੁਰਬਾਣੀ ਦੇ ਫਲਸਫੇ ਅਨੁਸਾਰ ਗੁਰੂ ਆਸ਼ੇ ਦੇ ਧਾਰਨੀ ਬਣੀਏ ਤਾਂ ਹੀ ਜੀਵਨ ਸਫਲਾ ਹੋ ਸਕਦਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਬਖਸ਼ਿਸ਼ ਕੀਤੀ ਅਤੇ ਹੁੰਮ ਹੁੰਮਾ ਕੇ ਪੁੱਜੀਆਂ ਦਾ ਧੰਨਵਾਦ ਕੀਤਾ। ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੇ ਅਤੁੱਟ ਲੰਗਰ ਵਿਚ ਵੱਡਾ ਯੋਗਦਾਨ ਪਾਇਆ। ਸਮਾਗਮ ਦੇ ਅੰਤ ਵਿਚ ਭਾਈ ਦਰਸ਼ਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਪ੍ਰਚਾਰਕ ਪਰਵਿੰਦਰ ਸਿੰਘ ਰਿਉਂਦ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਬਰਾੜਾ, ਭਾਈ ਲਖਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਾਮਲ ਸ਼ਾਮਲ ਸੀ।

Advertisement
Advertisement
Advertisement
Advertisement
Scroll to Top