ਪੀਐਮ ਮੋਦੀ ਦੀ ਰੈਲੀ ਵਿੱਚ ਨਹੀ ਪੁੱਜਣਗੇ ਕੈਪਟਨ ਅਮਰਿੰਦਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 May, 2024, 05:02 PM

ਪੀਐਮ ਮੋਦੀ ਦੀ ਰੈਲੀ ਵਿੱਚ ਨਹੀ ਪੁੱਜਣਗੇ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ 23 ਮਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਦੋ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਸਿਹਤ ਸਬੰਧੀ ਸਮੱਸਿਆਵਾਂ ਕਾਰਨ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਪਟਿਆਲਾ ਲੋਕ ਸਭਾ ਹਲਕੇ ਤੋਂ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਉਮੀਦਵਾਰ ਹੈ। ਉਨ੍ਹਾਂ ਦੀ ਬੇਟੀ ਬੀਬਾ ਜੈਇੰਦਰ ਕੌਰ ਨੇ ਸਪਸ਼ਟ ਕੀਤਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਹੋਰ ਆਰਾਮ ਕਰਨ ਲਈ ਕਿਹਾ ਇਸ ਕਰਕੇ ਉਹ ਨਹੀਂ ਆ ਸਕੇ। ਅੱਜ ਦੀ ਵੱਡੀ ਰੈਲੀ ਵਿੱਚੋਂ ਉਨ੍ਹਾਂ ਗਾਇਬ ਹੋਣਾ ਪਾਰਟੀ ਤੇ ਉਮੀਦਵਾਰ ਲਈ ਝਟਕਾ ਹੈ।



Scroll to Top